ਤਰਨਤਾਰਨ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਪਿੱਛਲੇ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਉਥੇ ਹੀ ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਕਾਲੇ ਕਾਨੂੰਨਾਂ ਖਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਜੋਨ ਪੱਧਰੀ ਕਿਸਾਨ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਹੀ ਲੜੀ ਤਹਿਤ ਤਰਨਤਾਰਨ ਦੇ ਪਿੰਡ ਤੁੜ ਵਿਖੇ ਜੋਨ ਪੱਧਰੀ ਕਿਸਾਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਸਮੇਤ ਹੋਰ ਆਗੂਆਂ ਨੇ ਪਹੁੰਚ ਕੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਦੇ ਨੁਕਸਾਨ ਦੱਸੇ। ਕਿਸਾਨਾਂ ਨੂੰ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਪਾਉਣ ਲਈ ਲਾਮਬੰਦ ਕੀਤਾ।
ਇਹ ਵੀ ਪੜ੍ਹੋ:-ਕਬੱਡੀ ਕੋਚ ਕਤਲ ਮਾਮਲੇ 'ਚ ਮੁਲਜ਼ਮਾਂ ਨੇ LIVE ਹੋ ਰੱਖਿਆ ਆਪਣਾ ਪੱਖ
ਇਸ ਮੌਕੇ ਕਿਸਾਨ ਆਗੂਆਂ ਸਰਵਨ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਨੇ ਚੁਣਿਆ ਹੈ ਤੇ ਸਰਕਾਰ ਨੂੰ ਲੋਕਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ ਅਗਰ ਕਿਸਾਨ ਨੂੰ ਕਾਨੂੰਨ ਪਸੰਦ ਨਹੀਂ ਹਨ ਤਾਂ ਸਰਕਾਰ ਨੂੰ ਰੱਦ ਕਰ ਦੇਣੇ ਚਾਹੀਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ ਚਾਹੇ 2024 ਤੱਕ ਵੀ ਬੈਠਣਾ ਪੈ ਜਾਵੇ।