ETV Bharat / state

ਕੋਰੋਨਾ ਦੀ ਰੋਕਥਾਮ ਦੇ ਲਈ 'ਘਰ-ਘਰ ਨਿਗਰਾਨੀ' ਮੁਹਿੰਮ ਦੀ ਸ਼ੁਰੂਆਤ - house to house survillance

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਰੋਕਥਾਮ ਦੇ ਲਈ ਮੋਬਾਈਲ ਆਧਾਰਿਤ 'ਘਰ-ਘਰ ਨਿਗਰਾਨੀ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਰਾਹੀਂ ਪੰਜਾਬ ਦੀਆਂ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵਾਸੀਆਂ ਦੀ ਸਾਂਹ ਅਤੇ ਹੋਰ ਸਬੰਧਿਤ ਬਿਮਾਰੀਆਂ ਦਾ ਕੋਰੋਨਾ ਦੇ ਅੰਤ ਤੱਕ ਮੁਆਇਨਾ ਕਰਨਗੀਆਂ।

ਕੋਰੋਨਾ ਦੀ ਰੋਕਥਾਮ ਦੇ ਲਈ 'ਘਰ-ਘਰ ਨਿਗਰਾਨੀ' ਮੁਹਿੰਮ ਦੀ ਸ਼ੁਰੂਆਤ

author img

By

Published : Jun 15, 2020, 2:49 PM IST

ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਦੇ ਲਈ 'ਮਿਸ਼ਨ ਫ਼ਤਿਹ' ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦੇ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਬਾਈਲ ਆਧਾਰਿਤ ਐਪ 'ਘਰ-ਘਰ ਨਿਗਰਾਨੀ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸੂਬੇ ਦੇ ਹਰ ਘਰ ਉੱਤੇ ਉਦੋਂ ਤੱਕ ਨਜ਼ਰ ਰੱਖੀ ਜਾਵੇਗੀ, ਜਦੋਂ ਤੱਕ ਕੋਰੋਨਾ ਵਾਇਰਸ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ।

ਵੇਖੋ ਵੀਡੀਓ।

ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਉੱਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ, ਜਿਸ ਨਾਲ ਸਮੂਹਿਕ ਫੈਲਾਅ ਰੋਕਣ ਵਿੱਚ ਮਦਦ ਮਿਲੇਗੀ। ਇਸ ਮੁਹਿੰਮ ਵਿੱਚ ਆਸ਼ਾ ਵਰਕਰ ਤੇ ਕਮਿਊਨਿਟੀ ਵਲੰਟੀਅਰ ਸ਼ਾਮਲ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਸਾਰੀ ਸ਼ਹਿਰੀ ਤੇ ਪੇਂਡੂ ਵੱਸੋਂ ਦਾ ਸਰਵੇਖਣ ਕੀਤਾ ਜਾਵੇਗਾ। ਇਸ ਵਿੱਚ 30 ਸਾਲ ਤੋਂ ਘੱਟ ਉਮਰ ਦੇ ਸਾਂਹ ਦੀ ਬਿਮਾਰੀ ਤੋਂ ਪੀੜਤ ਅਤੇ ਵਾਇਰਸ ਵਰਗੀਆਂ ਹੋਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤਹਿਤ ਇੱਕ ਵਾਰ ਗਤੀਵਿਧੀ ਨਹੀਂ ਕੀਤੀ ਜਾਵੇਗੀ ਬਲਕਿ ਇਹ ਨਿਰੰਤਰ ਪ੍ਰਕਿਰਿਆ ਹੋਵੇਗੀ ਜਿਹੜੀ ਕੋਵਿਡ ਦੇ ਮੁਕੰਮਲ ਖ਼ਾਤਮੇ ਤੱਕ ਚੱਲੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.