ਤਰਨ ਤਾਰਨ: ਪੱਟੀ ਦੇ ਪਿੰਡ ਕੁੱਲਾ ਦਾ ਜਵਾਨ ਜ਼ੋਰਾਵਰ ਸਿੰਘ ਦੀ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਸੈਨਾ ਦੇ ਸਿੱਖ ਰੈਜੀਮੈਂਟਲ ਸੈਂਟਰ ਵਿੱਚ ਟ੍ਰੇਨਿੰਗ ਅਭਿਆਸ ਦੌਰਾਨ ਸ਼ਹੀਦ ਹੋ ਗਿਆ ਸੀ ਅੱਜ ਉਸ ਸ਼ਹੀਦ ਜਵਾਨ ਨੂੰ ਅੰਤਿਮ ਅਰਦਾਸ ਮੌਕੇ ਪਿੰਡ ਵਾਸੀਆਂ ਨੇ ਤੇ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸ਼ਰਧਾਂਜਲੀ ਸਮਾਗਮ ਵਿੱਚ ਤਰਨ ਤਾਰਨ ਦੇ ਵਿਧਾਇਕ ਧਰਮਬੀਰ ਅਗਨੀਹੋਤਰੀ ਵਿਸ਼ੇਸ਼ ਤੌਰ ਉੱਤੇ ਪੁੱਜੇ।
ਇਸ ਸ਼ਰਧਾਂਜਲੀ ਸਮਾਗਮ ਵਿੱਚ ਵਿਧਾਇਕ ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਸ਼ਹੀਦ ਫੌਜੀ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਸੈਨਾ ਦੇ ਸਿੱਖ ਰੈਜੀਮੈਂਟਲ ਸੈਂਟਰ ਵਿੱਚ ਆਪਣੀ ਡੁਬਦੇ ਸਾਥੀਆਂ ਦੀ ਮਦਦ ਕਰਦਾ ਹੋਇਆ ਸ਼ਹੀਦ ਹੋ ਗਿਆ ਹੈ। ਉਸ ਦੀ ਸ਼ਹੀਦੀ ਨਾਲ ਤਰਨ ਤਾਰਨ ਜ਼ਿਲ੍ਹਾ ਸੋਗ ਲਹਿਰ ਵਿੱਚ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਜ਼ੋਰਾਵਰ ਸਿੰਘ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਤਰਨ ਤਾਰਨ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਸਾਰੇ ਵਿਧਾਇਕਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰਸਿੰਗ ਨਾਲ ਗੱਲਬਾਤ ਹੋਈ ਸੀ ਜਿਸ ਵਿੱਚ ਸ਼ਹੀਦ ਜ਼ੋਰਾਵਰ ਸਿੰਘ ਦੇ ਪਰਿਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ 5 ਲੱਖ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ 5 ਲੱਖ ਰੁਪਏ ਵਿਧਾਇਕ ਭੁੱਲਰ ਦੇਣਗੇ।
ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਦਾ ਪਰਿਵਾਰ ਪਿੰਡ ਵਿੱਚ ਯਾਦਗਾਰ ਸਮਾਰਕ ਬਣਾਉਣ ਦੀ ਮੰਗ ਕਰ ਰਿਹਾ ਹੈ, ਇਸ ਨੂੰ ਸੂਬਾ ਸਰਕਾਰ ਦੇ ਸਾਹਮਣੇ ਲੈ ਕੇ ਜਾਣਗੇ।