ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਜੀ ਦੁਆਰਾ ਹਰ ਵਰਗ ਦੇ 2 ਕਿਲੋ ਵਾਟ ਦੇ ਚੱਲ ਰਿਹੇ ਡਿਫਾਲਟਰ ਬਿਜਲੀ ਦੇ ਬਿੱਲ ਮੁਆਫ਼ੀ ਕੀਤੀ ਗਈ ਸੀ। ਜਿਸ ਤਹਿਤ ਹੀ ਤਰਨਤਾਰਨ ਦੇ ਹਲਕਾ ਖੇਮਕਰਨ ਦੇ ਵੱਖ ਵੱਖ ਸ਼ਹਿਰਾਂ ਵਿਖੇ ਕੈਂਪ ਲੱਗਾ ਕੇ ਇਸ ਦੀ ਸ਼ੁਰੂਆਤ ਕੀਤੀ ਗਈ।
ਸਾਰੇ ਹਲਕਾ ਨਿਵਾਸੀਆ ਨੂੰ ਬੇਨਤੀ ਕੀਤੀ ਗਈ ਸੀ, ਕਿ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਤੇ ਬਿਜਲੀ ਦੇ ਬਿੱਲ ਲੈ ਕੇ ਵੱਧ ਤੋਂ ਵੱਧ ਕੈਪਾਂ ਵਿੱਚ ਪਹੁੰਚੋਂ ਤਾਂ ਜੋ ਇਸ ਲਾਭ ਤੋਂ ਕੋਈ ਵੀ ਵਾਂਝਾ ਨਾ ਰਹੇ। ਬਿਜਲੀ ਦੇ ਵੱਡੇ ਵੱਡੇ ਬਕਾਇਆ ਤੋਂ ਸਤਾਏ ਲੋਕਾਂ ਨੇ ਵੱਡਾ ਇਕੱਠ ਕਰਕੇ ਸਾਬਿਤ ਕਰ ਦਿੱਤਾ ਕਿ ਲੋਕ ਬਿਜਲੀ ਦੇ ਬਕਾਇਆ ਬਿੱਲਾਂ ਤੋਂ ਕਿੰਨੇ ਦੁੱਖੀ ਹਨ।
ਇਸ ਦੌੌਰਾਨ ਹੀ ਬੱਸ ਸਟੈਂਡ ਪੱਟੀ ਰੋਡ ਭਿੱਖੀਵਿੰਡ ਵਿਖੇ ਬਿਜਲੀ ਬੋਰਡ (Power board) ਦੇ ਅਫਸਰਾਂ ਅਤੇ ਹਲਕਾ ਵਿਧਾਇਕ ਸ੍ਰ ਸੁੱਖਪਾਲ ਸਿੰਘ ਭੁੱਲਰ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਇੱਕ ਵੱਡਾ ਮੁੱਦਾ ਬਿਜਲੀ ਦੇ ਬਕਾਇਆ ਬਿੱਲਾਂ ਦਾ ਸੀ। ਜਿਸ ਨੂੰ ਸੀ.ਐਮ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਹੁਕਮਾਂ 'ਤੇ ਅੱਜ ਫੁੱਲ ਚੜ੍ਹਾਉਂਦਿਆਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਇਸ ਮੌਕੇ ਹਲਕਾ ਖੇਮਕਰਨ (Light Khemkaran) ਦੇ ਵੱਖ ਵੱਖ ਪਿੰਡਾਂ ਤੋਂ ਸਰਪੰਚਾਂ ਪੰਚਾਂ ਨਗਰ ਪੰਚਾਇਤ ਦੇ ਪ੍ਰਧਾਨ ਰਜਿੰਦਰ ਕੁਮਾਰ ਬੱਬੂ ਸ਼ਰਮਾ ਅਤੇ ਕਈ ਹੋਰ ਉੱਘੇ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰੀ। ਇਸ ਮੌਕੇ ਲੋਕਾਂ ਨੂੰ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦੀ ਸ਼ਲਾਘਾ ਕੀਤੀ ਅਤੇ ਇਸ ਫ਼ੈਸਲੇ ਨੂੰ ਖ਼ੁਸ਼ੀ ਭਰਿਆ ਦੱਸਿਆ। ਇਸ ਮੌਕੇ ਵੱਡੇ ਤੋਂ ਵੱਡੇ ਬਕਾਇਆ ਦੇ ਡਿਫਾਲਟਰਾਂ ਨੇ ਵੀ ਬਿੱਲ ਮੁਆਫ਼ ਹੋਣ ਕਰਕੇ ਸੁਖ ਦਾ ਸਾਹ ਲਿਆ।
ਬਿਜਲੀ ਬਿਲ ਮਾਫ 53 ਲੱਖ ਨੂੰ ਮਿਲੇਗਾ ਲਾਭ
ਦੱਸ ਦਈਏ ਕਿ ਕੈਬਨਿਟ ਮੀਟਿੰਗ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ 72 ਲੱਖ ਦੇ ਕਰੀਬ ਬਿਜਲੀ ਖਪਤਕਾਰ ਹਨ ਤੇ ਉਨ੍ਹਾਂ ਪੰਜਾਬ ਦੇ ਦੌਰੇ ਦੌਰਾਨ ਇਹ ਵੇਖਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ 2 ਕਿਲੋਵਾਟ ਵਾਲੇ ਖਪਤਕਾਰ ਵੱਧ ਬਿਲ ਹੋਣ ਕਾਰਨ ਬਿਲ ਅਦਾ ਨਹੀਂ ਕਰ ਸਕਦੇ ਤੇ ਅਜਿਹੇ ਲਗਭਗ 53 ਲੱਖ ਖਪਤਕਾਰ ਹਨ। ਇਨ੍ਹਾਂ ਵਿੱਚੋਂ ਇੱਕ ਲੱਖ ਦੇ ਕਰੀਬ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਲਿਹਾਜਾ ਅਜਿਹੇ 53 ਲੱਖ ਖਪਤਕਾਰਾਂ ਦਾ ਬਕਾਇਆ ਬਿਜਲੀ ਬਿੱਲ ਮੁਆਫ਼ ਕਰ ਦਿੱਤਾ ਗਿਆ ਹੈ ਤੇ ਕੱਟੇ ਕੁਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ।
ਇਹ ਵੀ ਪੜ੍ਹੋ:- ਕਰੂਜ਼ ਜਹਾਜ਼ ਡਰੱਗ ਮਾਮਲਾ: 24 ਸਾਲਾ ਸ਼ੱਕੀ ਨਸ਼ਾ ਤਸਕਰ ਕਾਬੂ