ETV Bharat / state

ਲੁਟੇਰੇ ਘਰ ਦੇ ਦਰਵਾਜ਼ੇ ਤੋਂ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ

ਤਰਨਤਾਰਨ ਦੇ ਕਸਬਾ ਅਲਗੋਂ ਕੋਠੀ ਵਿਖੇ ਦੋ ਲੁਟੇਰੇ ਘਰ ਵਿੱਚ ਵੜ ਰਹੀ ਇੱਕ ਔਰਤ ਦੇ ਕੰਨਾਂ ਵਿੱਚੋਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਜਾਂਚ ਅਰੰਭ ਦਿੱਤੀ ਹੈ।

ਲੁਟੇਰੇ ਘਰ ਦੇ ਦਰਵਾਜ਼ੇ ਤੋਂ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

author img

By

Published : Nov 23, 2020, 9:12 PM IST

ਤਰਨਤਾਰਨ: ਥਾਣਾ ਵਲਟੋਹਾ ਅਧੀਨ ਪੈਂਦੇ ਖੇਤਰਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਵਾਰਦਾਤ ਕਸਬਾ ਅਲਗੋਂ ਕੋਠੀ ਵਿਖੇ ਵਾਪਰੀ ਹੈ, ਜਿਥੇ ਦੋ ਲੁਟੇਰੇ ਘਰ ਵਿੱਚ ਵੜ ਰਹੀ ਇੱਕ ਔਰਤ ਦੇ ਕੰਨਾਂ ਵਿੱਚੋਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਜਾਂਚ ਅਰੰਭ ਦਿੱਤੀ ਹੈ।

ਲੁਟੇਰੇ ਘਰ ਦੇ ਦਰਵਾਜ਼ੇ ਤੋਂ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਪੀੜਤ ਛਿੰਦਰ ਕੌਰ ਨੇ ਦੱਸਿਆ ਕਿ ਉਹ ਬਾਜ਼ਾਰ ਤੋਂ ਕੋਈ ਸਾਮਾਨ ਖ਼ਰੀਦ ਕੇ ਆਪਣੇ ਘਰ ਨੂੰ ਆ ਰਹੀ ਸੀ, ਤਾਂ ਇਸ ਦੌਰਾਨ ਮੋਟਰਸਾਈਕਲ 'ਤੇ ਦੋ ਵਿਅਕਤੀ ਉਸ ਦੇ ਪਿੱਛੇ ਆ ਰਹੇ ਸਨ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਦਾ ਦਰਵਾਜ਼ਾ ਖੋਲ੍ਹਣ ਲੱਗੀ ਤਾਂ ਇਸ ਦੌਰਾਨ ਇੱਕ ਨੇ ਆ ਕੇ ਪਿੱਛੋਂ ਉਸ ਦੀਆਂ ਅੱਖਾਂ ਬੰਦ ਕਰਕੇ ਵਾਲੀਆਂ ਲਾਹ ਲਈਆਂ ਅਤੇ ਭੱਜ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋਵੇਂ ਭੱਜ ਗਏ। ਜਿਨ੍ਹਾਂ ਦਾ ਉਸ ਵੱਲੋਂ ਪਿੱਛਾ ਵੀ ਕੀਤਾ ਗਿਆ ਪਰ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫਲ ਹੋ ਗਏ।

ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਦੀ ਵਾਰਦਾਤ ਸਾਡੇ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਪੀੜਤਾ ਨੇ ਦੱਸਿਆ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਪੁਲਿਸ ਚੌਕੀ ਅਲਗੋਂ ਕੋਠੀ ਵਿੱਚ ਦਿੱਤੀ ਗਈ ਹੈ ਪਰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਦੱਸਣਯੋਗ ਹੈ ਕਿ ਕਸਬਾ ਅਲਗੋਂ ਕੋਠੀ ਦੀ ਪੁਲਿਸ ਚੌਕੀ ਵਿੱਚ ਕੋਈ ਇੰਚਾਰਜ ਨਹੀਂ ਹੈ, ਜਿਸ ਕਾਰਨ ਚੌਕੀ ਰੱਬ ਆਸਰੇ ਹੀ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਵਲਟੋਹਾ ਦੇ ਐਸਐਚਓ ਬਲਵਿੰਦਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕੈਮਰੇ ਅੱਗੇ ਆਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਲਈ ਹੈ ਅਤੇ ਸਖ਼ਤੀ ਨਾਲ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.