ਤਰਨ ਤਾਰਨ: ਪੁਲਿਸ ਥਾਣਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਭੂਰਾ ਕਰੀਮ ਪੂਰਾ ਵਿੱਚ ਬੀਤੀ ਰਾਤ ਇੱਕ ਵਿਅਕਤੀ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ।
ਮ੍ਰਿਤਕ ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ 'ਤੇ ਮ੍ਰਿਤਕ ਦੇ ਚਾਚਾ ਜੱਸਾ ਸਿੰਘ ਨੇ ਦੱਸਿਆ ਕਿ ਮੇਰੇ ਭਤੀਜੇ ਦੀ ਪਤਨੀ ਹਰਪ੍ਰੀਤ ਕੌਰ ਉਸ ਦੇ ਘਰ ਦੇ ਸਾਹਮਣੇ ਬਣੇ ਡੇਰੇ ਵਿੱਚ ਰਹਿੰਦੇ ਬਾਬਾ ਹਰਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ।
ਇਸ ਕਰਕੇ ਉਸ ਦਾ ਭਤੀਜਾ ਬੁਹਤ ਦੁੱਖੀ ਸੀ ਤੇ ਆਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਉਨ੍ਹਾਂ ਕਿਹਾ ਕਿ ਪਰ ਬੀਤੀ ਰਾਤ ਪਤਾ ਨਹੀਂ ਕੀ ਘਟਨਾ ਵਾਪਰੀ ਕਿ ਉਸ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਮੂੰਹ ਵਿੱਚੋ ਖੂਨ ਵੰਗ ਰਿਹਾ ਸੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਆਪਣੇ ਆਪ ਨੂੰ ਉਮੀਦਵਾਰ ਐਲਾਨਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਖੇਮਕਰਨ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਨਾਜਾਇਜ਼ ਸਬੰਧ ਬਾਬਾ ਹਰਜੀਤ ਸਿੰਘ ਨਾਲ ਸਨ। ਉਨ੍ਹਾਂ ਕਿਹਾ ਕਿ ਉਸ ਦੇ ਚਾਚੇ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਧਾਰਾ 306 ਦੇ ਅਧੀਨ ਪਤਨੀ ਤੇ ਉਸ ਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।