ਤਰਨਤਾਰਨ: 2022 ਦੀਆਂ ਚੋਣਾਂ ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ ਅਤੇ ਇਸ ਦੌਰਾਨ ਜਿੱਥੇ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ (Accusation) ਲਗਾਏ ਜਾ ਰਹੇ ਹਨ। ਉੱਥੇ ਹੀ ਹਰ ਪਾਰਟੀਆਂ ਆਪੋ-ਆਪਣੀ ਮਜ਼ਬੂਤੀ ਨੂੰ ਲੈਕੇ ਵੱਖ-ਵੱਖ ਹਲਕਿਆਂ ਵਿੱਚ ਲੋਕਾਂ ਵਿੱਚ ਜਾ ਕੇ ਮੀਟਿੰਗਾਂ (Meetings) ਵੀ ਕਰ ਰਹੀਆਂ ਹਨ। ਇਸ ਤਹਿਤ ਤਰਨਤਾਰਨ ਦੇ ਹਲਕਾ ਖੇਮਕਰਨ ਵਿੱਚ ਪਹੁੰਚੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ (Aam Aadmi Party MLA Meet Hair) ਨੇ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇੱਥੇ ਲੋਕਾਂ ਦਾ ਇੱਕਠ ਵੇਖਣ ਨੂੰ ਮਿਲਿਆ। ਇਸ ਮੌਕੇ ਹਲਕੇ ਦੇ ‘ਆਪ’ ਇੰਚਾਰਜ ਸਵਰਨ ਸਿੰਘ ਧੁੰਨ ਵੀ ਮੌਜੂਦ (Incharge Swaran Singh Dhun also present) ਰਹੇ।
ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਪਾਰਟੀ (Congress Party) ਨੇ ਸੂਬੇ ਭਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ (Congress) ਨੇ ਸੂਬੇ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਬੜੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ (Congress Party) ਆਪਣੇ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ, ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਹੋਰ ਕਈ ਵਾਅਦੇ ਕਾਂਗਰਸ (Congress) ਨੇ ਕੀਤੇ ਸਨ, ਪਰ ਅਫਸੋਸ ਇਹ ਆਪਣਾ ਇੱਕ ਵੀ ਵਾਅਦਾ ਪੂਰੇ ਨਹੀਂ ਕਰ ਸਕੇ।
ਪੰਜਾਬ ਅੰਦਰ ਫੈਲੇ ਨਾਜਾਇਜ਼ ਮਾਫੀਆ ਲਈ ਉਨ੍ਹਾਂ ਨੇ ਬਾਦਲ ਪਰਿਵਾਰ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ (Responsible) ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੋ ਨਾਜਾਇਜ਼ ਮਾਫੀਆ ਫੈਲਿਆ ਹੈ ਇਹ ਸਭ ਪਰਿਵਾਰ ਅਤੇ ਮਜੀਠੀਆ ਪਰਿਵਾਰ ਦੀ ਦੇਣ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਬੋਲਦਿਆ ਕਿਹਾ ਕਿ ਕਾਂਗਰਸ ਪਾਰਟੀ (Congress Party) ਨੇ ਸਿਰਫ਼ ਮੁੱਖ ਮੰਤਰੀ (cm) ਦਾ ਚਿਹਰਾ ਬਦਲਿਆ ਹੈ, ਬਾਕੀ ਸਭ ਕੁਝ ਉਵੇ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਨਾਜਾਇਜ਼ ਰੇਤੇ ਦੀ ਮਾਈਨਿੰਗ ਹੁੰਦੀ ਹੈ ਜਾਂ ਫਿਰ ਨਕਲੀ ਸ਼ਰਾਬ ਬਣਾਈ ਜਾਂਦੀ ਹੈ, ਇਹ ਸਭ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਦੇ ਲੀਡਰਾਂ ਵੱਲੋਂ ਚਲਾਏ ਧੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੰਤਰੀਆਂ (Ministers) ਤੇ ਵਿਧਾਇਕ (MLA) ਦੇ ਬੱਚਿਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਉੱਚੀਆ ਸਿੱਖਿਆਵਾਂ ਪ੍ਰਾਪਤ ਕਰਨ ਤੋਂ ਬਾਅਦ ਵੀ ਟੈਂਕੀਆਂ ‘ਤੇ ਬੈਠੇ ਹਨ, ਪਰ ਪੰਜਾਬ ਸਰਕਾਰ ਨੂੰ ਕਿਸੇ ਦੀ ਕੋਈ ਫਿਕਰ ਨਹੀਂ ਹੈ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦਾ ਸਿਆਸੀ ਸਫਰ, ਪ੍ਰਾਪਤੀਆਂ ਤੇ ਔਕੜਾਂ