ਅੰਮ੍ਰਿਤਸਰ-ਤਰਨਤਾਰਨ: ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਮੰਡੀ (Raya Mandi) ਵਿਖੇ ਪਹੁੰਚੇ ਮੰਤਰੀ ਕਟਾਰੂਚੱਕ ਨੇ ਦਾਅਵਾ ਕੀਤਾ ਕਿ ਮੰਡੀਆ ਵਿੱਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਮੰਡੀ ਅਧਿਕਾਰੀ (Administrative and marketing officers) ਮੰਡੀਆਂ ਵਿੱਚ ਪੂਰਾ ਧਿਆਨ ਰੱਖ ਰਹੇ ਹਨ ਤਾਂ ਜੋ ਕਿਸਾਨਾ ਭਰਾਵਾਂ ਨੂੰ ਮੰਡੀ ਵਿੱਚ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਲੱਖਾਂ ਮੀਟਰਿਕ ਟੱਨ (Millions of metric tons) ਦੀ ਫਸਲ ਖਰੀਦੀ ਜਾ ਚੁੱਕੀ ਅਤੇ ਰਕਮ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆ ਵਿੱਚ ਨਾਲ ਦਾ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਕਰ ਫਿਰ ਵੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਸ ਦਾ ਝੱਟ ਹੱਲ ਕੀਤਾ ਜਾਵੇਗਾ।
ਫੂਡ ਸਪਲਾਈ ਵਿਭਾਗ (Food Supply Department) ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ (Himachal Pradesh and Gujarat) ਵਿਚ ਵਿਧਾਨ ਸਭਾ ਚੋਣਾ ਦੀ ਖੁਸ਼ੀ ਵਿਚ ਕਹਿ ਆਮ ਪਾਰਟੀ ਸਭ ਤੋ ਪਹਿਲੇ ਦਿੱਲੀ ਵਿਚ ਸਰਕਾਰ ਬਣਾਈ ਸੀ ਅਤੇ ਉਸ ਤੋਂ ਬਾਅਦ ਪੰਜਾਬ ਅੰਦਰ ਬਹੁਤ ਭਾਰੀ ਬਹੁਮਤ ਨਾਲ ਆਮ ਪਾਰਟੀ ਦੀ ਸਰਕਾਰ ਬਣੀ ਸੀ। ਉਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਆਮ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸਰਕਾਰ ਬਣਾਏਗੀ ।
ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੇ ਲਾਰਿਆਂ ਅਤੇ ਦੇਸ਼ ਵਿੱਚ ਮਹਿੰਗਾਈ ਦੀ ਮਾਰ ਤੋਂ ਪਰੇਸ਼ਾਨ ਹੈ ਅਤੇ ਇਹੀ ਕਾਰਣ ਹੈ ਕਿ ਆਮ ਆਦਮੀ ਪਾਰਟੀ ਨੂੰ ਦੇਸ਼ ਦੀ ਜਨਤਾ ਬਦਲ ਦੇ ਰੂਪ ਵਿੱਚ ਵੇਖ ਰਹੀ ਹੈ। ਨਾਲ਼ ਹੀ ਉਨ੍ਹਾਂ ਕਿਹਾ ਕਾਂਗਰਸ ਇਸ ਸਮੇਂ ਲੀਡਰ ਅਤੇ ਦਿਸ਼ਾ ਰਹਿਤ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ: CM ਦੇ ਦਫਤਰ ’ਚ ਮਹਿਮਾਨ ਨਿਵਾਜ਼ੀ ਬੰਦ