ਤਰਨਤਾਰਨ: ਪੰਜਾਬ ਨੰਬਰਦਾਰ ਯੂਨੀਅਨ ਰਜਿ. 643 (ਸਮਰਾ) ਦੀ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਸੈਂਕੜੇ ਨੰਬਰਦਾਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਮੀਤ ਪ੍ਰਧਾਨ ਰਸ਼ਪਾਲ ਸਿੰਘ ਰਾਮਪੁਰ ਭੂਤ ਵਿੰਡ ਤੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਰਸਾ ਸਿੰਘ ਭੰਗਾਲਾ ਨੇ ਕੀਤੀ।
ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੂਬਾ ਪ੍ਰਧਾਨ ਸਮਰਾ ਨੇ ਕਿਹਾ ਕਿ ਨੰਬਰਦਾਰਾਂ ਦੀਆ ਹੱਕੀ ਮੰਗਾਂ ਸਬੰਧੀ ਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬੇ ਦੇ 34 ਹਜ਼ਾਰ ਨੰਬਰਦਾਰ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈਕੇ ਵੱਖ-ਵੱਖ ਜਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ ਨੰਬਰਦਾਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ 19 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਸੱਦੀ ਗਈ ਹੈ ਜਿਸ ਵਿੱਚ ਰੋਸ ਰੈਲੀ ਦਾ ਦਿਨ ਅਤੇ ਸਥਾਨ ਤੈਅ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 2022 ਦੀਆਂ ਚੋਣਾਂ ਵਿਚ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਜੋ ਵੀ ਨੰਬਰਦਾਰਾਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕਰੇਗੀ ਉਸ ਨੂੰ ਵੋਟ ਦੇਣਗੇ।
ਇਹ ਵੀ ਪੜ੍ਹੋ: ਬਲਾਕ ਸਹਿਣਾ ਦੇ ਸਰਪੰਚਾਂ ਨੇ ਲਗਾਏ ਕਾਂਗਰਸੀ ਲੀਡਰਾਂ ’ਤੇ ਧੱਕੇਸ਼ਾਹੀ ਦੇ ਇਲਜ਼ਾਮ