ਤਰਨ ਤਾਰਨ: 7 ਕਰੋੜ ਰੁਪਏ ਦੀ ਲਾਗਤ ਨਾਲ ਪੱਟੀ ਦਾਣਾ ਮੰਡੀ ਦੇ ਹੋਏ ਨਵੀਨੀਕਰਨ ਦਾ ਉਦਘਾਟਨ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਕੀਤਾ ਗਿਆ। ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਜਿਸਦੇ ਚੱਲਦੇ ਪੱਟੀ ਦਾਣਾ ਮੰਡੀ ਦਾ ਸੁੰਦਰੀਕਰਨ ਕੀਤਾ ਗਿਆ ਹੈ।
ਉਨ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਬੋਲਦੇ ਕਿਹਾ ਕਿ ਇਹ ਬਿੱਲ ਕਿਸਾਨ ਤੇ ਆਮ ਵਰਗ ਦੇ ਹਿੱਤ ਵਿੱਚ ਨਹੀਂ ਹਨ, ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਅਡਾਨੀ ਅਤੇ ਅੰਬਾਨੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਉਹ ਕਿਸੇ ਵੀ ਕੀਮਤ ਤੇ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਕਾਬਜ਼ ਨਾ ਹੋ ਸਕਣ।
ਉਨ੍ਹਾਂ ਕਿਹਾ ਉਨ੍ਹਾਂ ਕਿਹਾ ਅੰਬਾਨੀਆ ਦੇ ਪੈਟਰੋਲ ਪੰਪ, ਜੀਓ ਸਿੱਮਾਂ ਅਤੇ ਸਟੋਰਾਂ ਆਦਿ ਵਿਚ ਸਮਾਨ ਦੀ ਵਿਕਰੀ ਵੀ ਆਮ ਲੋਕ ਬੰਦ ਕਰ ਦੇਣ ਅੱਜ ਦੇਸ਼ ਦੇ ਹਰ ਸੂਬੇ ਵਿੱਚ ਮੋਦੀ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਸਾਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ।
ਇਸ ਮੌਕੇ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਸ ਦਾਣਾ ਮੰਡੀ ਪੱਟੀ ਦਾ ਕਈ ਸਾਲਾਂ ਤੋਂ ਕਿਸੇ ਨੇ ਧਿਆਨ ਨਹੀਂ ਸੀ ਦਿੱਤਾ ਪਰ ਕਾਂਗਰਸ ਸਰਕਾਰ ਬਣਨ ਤੇ ਹੀ ਮੰਡੀ ਦੀ ਕਾਇਆ ਕਲਪ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜਿਸਤੇ 7 ਕਰੋੜ ਦੀ ਰਾਸ਼ੀ ਖਰਚ ਕਰਕੇ ਇਸਦਾ ਸੁੰਦਰੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿਸਾਨਾਂ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।