ETV Bharat / state

ਤਰਨ ਤਾਰਨ: ਪੁਰਾਣੀ ਰੰਜਿਸ਼ ਦੇ ਚੱਲਦੇ ਮੱਛੀ ਠੇਕੇਦਾਰ ਦਾ ਕਤਲ

author img

By

Published : Aug 3, 2020, 3:59 PM IST

ਤਰਨ ਤਾਰਨ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਮੱਛੀ ਮੰਡੀ ਦੇ ਠੇਕੇਦਾਰ ਦਾ ਕੁੱਝ ਲੋਕਾਂ ਨੇ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ 12 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

Murder of a fishing contractor following an old dispute
ਪੁਰਾਣੀ ਰੰਜਿਸ਼ ਦੇ ਚੱਲਦੇ ਮੱਛੀ ਠੇਕੇਦਾਰ ਦਾ ਕਤਲ

ਤਰਨ ਤਾਰਨ: ਥਾਣਾ ਹਰੀਕੇ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਮੱਛੀ ਮੰਡੀ ਦੇ ਠੇਕੇਦਾਰ ਨੂੰ ਕੁੱਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਕਾਰਾਂ ਨਾਲ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਮੌਕੇ ‘ਤੇ ਗੋਲੀਆਂ ਚਲਾਉਂਦੇ ਹੋਏ ਫ਼ਰਾਰ ਹੋ ਗਏ।

ਥਾਣਾ ਹਰੀਕੇ ਪੁਲਿਸ ਨੇ 12 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਠੇਕੇਦਾਰ ਮੁਖਤਿਆਰ ਸਿੰਘ ਤਾਰੀ ਦੇ ਪੁੱਤਰ ਸਤਨਾਮ ਸਿੰਘ ਨੇ ਹਰੀਕੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਿਤਾ ਮੁਖਤਿਆਰ ਸਿੰਘ ਅਤੇ ਚਾਚੇ ਨਾਲ ਮੱਛੀ ਮੰਡੀ ਜਾ ਰਹੇ ਸੀ ਤਾਂ ਰਸਤੇ ਵਿੱਚ ਦੋ ਕਾਰਾਂ ‘ਤੇ ਸਵਾਰ ਕੁੱਝ ਵਿਅਕਤੀ ਆਏ ਤੇ ਉਨ੍ਹਾਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਸਤਨਾਮ ਸਿੰਘ ਨੇ ਦੱਸਿਆ ਕਿ ਹਥਿਆਰਾਂ ਤੋਂ ਹਮਲਾ ਕਰਨ ਤੋਂ ਬਾਅਦ ਸਾਰੇ ਵਿਅਕਤੀ ਕਾਰਾਂ ਵਿੱਚ ਸਵਾਰ ਹੋ ਗਏ ਅਤੇ ਗੰਭੀਰ ਹਾਲਤ ਵਿੱਚ ਡਿੱਗੇ ਮੇਰੇ ਪਿਤਾ 'ਤੇ ਉਨ੍ਹਾਂ ਨੇ ਦੋਵੇਂ ਕਾਰਾਂ ਚੜਾ ਦਿੱਤੀਆਂ ਜਿਸ ਕਰਕੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਇਨਸਾਫ਼ ਦੀ ਗੁਹਾਰ ਲਗਾਈ ਹੈ।

ਐੱਸ.ਐਚੱ.ਓ. ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਉਨ੍ਹਾਂ ਨੇ 12 ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.