ETV Bharat / state

ਗੁਰਦੁਆਰਾ ਬੀੜ ਸਾਹਿਬ ਵਿਖੇ ਨਿਹੰਗ ਸਿੰਘ ਦਾ ਕਤਲ - minor dispute

ਗੁਰਦਵਾਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 2 ਨਿਹੰਗ ਸਿੰਘਾਂ 'ਚ ਹੋਈ ਮਾਮੂਲੀ ਤਕਰਾਰ ਦੇ ਚੱਲਦੇ ਇਕ ਨਿਹੰਗ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਆਪਣੇ ਸਾਥੀ ਨਿਹੰਗ ਦਾ ਕਤਲ ਕਰ ਦਿੱਤਾ ਗਿਆ।

ਫ਼ੋਟੋ
ਫ਼ੋਟੋ
author img

By

Published : Oct 16, 2020, 10:21 AM IST

ਤਰਨਤਾਰਨ: ਗੁਰਦਵਾਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ 2 ਨਿਹੰਗ ਸਿੰਘਾਂ 'ਚ ਹੋਈ ਮਾਮੂਲੀ ਤਕਰਾਰ ਦੇ ਚੱਲਦਿਆਂ ਇਕ ਨਿਹੰਗ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਆਪਣੇ ਸਾਥੀ ਨਿਹੰਗ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੇ ਐਸਐਚਓ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਸ ਦੇ ਨਾਲ ਹੀ ਦੋਸ਼ੀ ਖ਼ਿਲਾਫ਼ ਥਾਣਾ ਝਬਾਲ 'ਚ ਮਾਮਲਾ ਦਰਜ ਕਰ ਲਿਆ ਗਿਆ।

ਗੁਰਦੁਆਰਾ ਬੀੜ ਸਾਹਿਬ ਵਿਖੇ ਨਿਹੰਗ ਸਿੰਘ ਦਾ ਕਤਲ

ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਦੋਵੇਂ ਨਿਹੰਗ ਇੱਕ ਦੂਜੇ ਨੂੰ ਪਿਛਲੇ 20 ਸਾਲਾਂ ਤੋਂ ਜਾਣਦੇ ਸਨ ਤੇ ਬੀਤੀ ਰਾਤ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਨਿਹੰਗ ਨੇ ਤੇਜ਼ਧਾਰ ਹਥਿਆਰ ਨਾਲ ਦੂਜੇ ਨਿਹੰਗ ਦਾ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪੁੱਜੇ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ।
ਪੁਲੀਸ ਨੇ ਪਰਿਵਾਰਕ ਮੈਬਰਾਂ ਦੇ ਬਿਆਨਾਂ 'ਤੇ ਪਰਚਾ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.