ਸ੍ਰੀ ਗੋਇੰਦਵਾਲ ਸਾਹਿਬ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਕਾਰਨ ਸਿੱਧੂ ਦਾ ਸ਼ਾਲ ਸੀ।
ਦਰਅਸਲ ਕਈ ਮੁੱਦਿਆਂ ਨੂੰ ਲੈ ਕੇ ਸਿੱਧੂ ਇੱਕ ਜਨਸਭਾ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਦੇ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਠੰਢ ਤੋਂ ਬੱਚਣ ਦੇ ਲਈ ਇੱਕ ਸ਼ਾਲ ਲਿਆ ਹੋਇਆ ਸੀ। ਜਿਸ 'ਤੇ ਉਂਕਾਰ ਅਤੇ ਖੰਡਾ ਸਾਹਿਬ ਦਾ ਚਿੰਨ੍ਹ ਬਣਿਆ ਸੀ। ਜਿਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਉੱਥੇ ਹੀ ਇਸ ਮਾਮਲੇ 'ਤੇ ਹਰਦਿਆਲ ਸਿੰਘ, ਬਿਕਰਮ ਸਿੰਘ, ਹਰਪ੍ਰੀਤ ਸਿੰਘ ਸਮੇਤ ਕਈਆਂ ਦਾ ਕਹਿਣਾ ਹੈ ਕਿ ਸਿੱਧੂ ਵੱਲੋਂ ਕੀਤੀ ਗਈ ਇਸ ਹਰਕਤ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਿੱਧੂ ਇੱਕ ਜ਼ਿੰਮੇਵਾਰ ਸਿਆਸਤਦਾਨ ਹਨ, ਜਿਨ੍ਹਾਂ ਵੱਲੋਂ ਕੀਤੀ ਗਈ ਹਰਕਤ ਠੀਕ ਨਹੀਂ ਹੈ।