ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ (PETROL) ਦੀਆਂ ਕਿਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਥੇ ਹੀ ਨੋਜਵਾਨਾਂ 'ਚ ਵੀ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸੂਬੇ ਭਰ ਵਿੱਚ ਐਨ.ਐਸ.ਯੂ.ਆਈ (N.S.U.I) ਵੱਲੋਂ ਮੋਦੀ ਸਰਕਾਰ ਦੇ ਖਿਲਾਫ ਤਿੱਖਾ ਪ੍ਰਦਰਸ਼ਨ ਕੀਤਾ ਗਿਆ।
ਤਰਨਤਾਰਨ ਵਿੱਚ ਐਨ.ਐਸ.ਯੂ.ਆਈ (N.S.U.I) ਵੱਲੋਂ ਮਹਿੰਗਾਈ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਭਾਰਤ ਦੇਸ਼ ਦੀ ਵਾਗਡੋਰ ਮੋਦੀ ਸਰਕਾਰ ਨੇ ਸੰਭਾਲੀ ਉਦੋਂ ਤੋਂ ਹੀ ਦੇਸ਼ ਦਾ ਹਰ ਨਾਗਰਿਕ ਤਰਾਹ-ਤਰਾਹ ਕਰ ਰਿਹਾ ਹੈ। ਕਿਉਕਿ ਕੇਂਦਰ ਸਰਕਾਰ ਲਗਾਤਾਰ ਲੋਕ ਮਾਰੂ ਨੀਤੀਆਂ ਅਪਣਾ ਲੋਕਾਂ ਦਾ ਕੰਚੁਮਰ ਕੱਢ ਰਹੀ ਹੈ।
ਇਹ ਵੀ ਪੜ੍ਹੋ: ਸਿੱਧੂ ਨੇ 9 ਮਹੀਨੇ ਤੋਂ ਨਹੀਂ ਭਰਿਆ ਬਿਜਲੀ ਬਿਲ, 8 ਲੱਖ 68 ਹਜ਼ਾਰ ਦਾ ਬਕਾਇਆ
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸਫਾਇਆ ਹੋਣਾ ਤਹਿ ਹੈ, ਕਿਉਂਕਿ ਇੱਕ ਵਾਰ ਲੋਕ ਕੇਂਦਰ ’ਚ ਮੋਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ ਜੋ ਸਿਰਫ ਲੋਕ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ।