ਤਰਨਤਾਰਨ: ਪਿੰਡ ਪਲਾਸੌਰ ਵਿਖੇ ਉਸ ਸਮੇਂ ਗੁੰਡਾਗਰਦੀ ਦੀ ਹੱਦ ਮੁੱਕ ਗਈ ਜਦੋਂ ਇੱਕ ਆਰੇ ਵਾਲੇ ਵੱਲੋਂ ਦਲਿਤ ਬਜ਼ੁਰਗ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਨ੍ਹਾਂ ਹੀ ਨਹੀਂ ਬਜ਼ੁਰਗ ਨੂੰ ਮਰਿਆ ਹੋਇਆ ਸਮਝ ਕੇ ਉਸਨੂੰ ਖੇਤਾਂ ’ਚ ਸੁੱਟ ਦਿੱਤਾ। ਮਾਮਲੇ ਸਬੰਧੀ ਪੀੜਤ ਬਜ਼ੁਰਗ ਨੇ ਦੱਸਿਆ ਕਿ ਉਸਨੇ ਚਾਰ ਲਕੜਾਂ ਨੂੰ ਚੁੱਕ ਲਿਆ ਸੀ ਜਿਸ ਤੋਂ ਬਾਅਦ ਆਰੇ ਦੇ ਮਾਲਕ ਹੀਰੇ ਸਿੰਘ ਅਤੇ ਉਸਦੇ ਸਾਥੀਆਂ ਨੇ ਮਿਲ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕੁੱਟਮਾਰ ਤੋਂ ਬਾਅਦ ਉਸਨੂੰ ਮਰਿਆ ਹੋਇਆ ਸਮਝ ਕੇ ਉਸਨੂੰ ਖੇਤਾਂ ਚ ਸੁੱਟ ਕੇ ਚੱਲੇ ਗਏ। ਉਸਦੇ ਪਰਿਵਾਰਿਕ ਮੈਂਬਰਾਂ ਨੂੰ ਪੀੜਤ ਬਜ਼ੁਰਗ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪੀੜਤ ਬਜ਼ੁਰਗ ਨੇ ਪੁਲਿਸ ਪ੍ਰਸ਼ਾਸਨ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮਾਮਲੇ ਨੂੰ ਤਿੰਨ ਦਿਨ ਹੋਣ ਤੋਂ ਬਾਅਦ ਵੀ ਦੋਸ਼ੀਆਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਪੀੜਤ ਬਜੁਰਗ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।
ਸੰਸਥਾ ਵੱਲੋਂ ਦਿੱਤਾ ਜਾ ਰਿਹਾ ਬਜ਼ੁਰਗ ਦਾ ਸਾਥ
ਦੂਜੇ ਪਾਸੇ ਸੱਚ ਦਾ ਸਾਥ ਸੰਸਥਾ ਦੇ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਸਿੰਧੂ ਨੇ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਨਾਲ ਹੀ ਉਹ ਦੋਸ਼ੀਆ ਖਿਲਾਫ ਕਾਰਵਾਈ ਕਰਵਾਉਣ ਲ਼ਈ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਸੰਸਥਾ ਵੱਲੋਂ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜੋ: ਕੋਵਿਡ-19: ਦੇਸ਼ ਭਰ 'ਚ 24 ਘੰਟਿਆਂ 'ਚ 2 ਲੱਖ ਤੋਂ ਵੱਧ ਨਵੇਂ ਮਾਮਲੇ, 1,038 ਮੌਤਾਂ
ਮਾਮਲੇ ਸਬੰਧੀ ਡੀਐੱਸਪੀ ਸੁੱਚਾ ਸਿੰਘ ਬੱਲ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਚ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਮਾਮਲੇ ਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।