ਤਰਨ ਤਾਰਨ: ਪੁਲਿਸ ਨੇ ਨਾਕਾਬੰਦੀ ਦੌਰਾਨ 265 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਐਸ.ਐਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਸਮੇਤ ਪੁਲਿਸ ਪਾਰਟੀ ਇੰਚਾਰਜ ਸੁਰਿੰਦਰ ਕੁਮਾਰ ਨੇ ਸੁਰ ਸਿੰਘ ਪੱਧਰੀ ਮੋੜ ਵਿਖੇ ਨਾਕਾ ਲਾਇਆ ਹੋਇਆ ਸੀ, ਨਾਕੇਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਮੋਟਰਸਾਈਕਲ ਸਵਾਰ ਨੂੰ ਫੜ੍ਹਿਆ।
ਪੁਲਿਸ ਨੂੰ ਉਸ ਵਿਅਕਤੀ ਤੋਂ ਤਲਾਸ਼ੀ ਦੇ ਦੌਰਾਨ 265 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ 'ਚ ਡੇਢ ਕਰੋੜ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਕੱਦਮਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ