ਤਰਨ ਤਾਰਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੇ ਖ਼ਿਲਾਫ਼ ਮੁਹਿੰਮ ਤਹਿਤ ਨਾਕੇਬੰਦੀ ਦੌਰਾਨ ਤਰਨ ਤਾਰਨ ਦੀ ਖਾਲੜਾ ਪੁਲਿਸ ਹੱਥ ਉਸ ਸਮੇਂ ਵੱਡੀ ਕਾਮਯਾਬੀ ਲੱਗੀ ਜਦੋਂ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ।
ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਧੁੰਨ ਕੋਲ ਨਾਕਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਾਕੇਬੰਦੀ ਦੌਰਾਨ ਪੁਲਿਸ ਨੇ ਇੱਕ ਟਰੈਕਟਰ ਟਰਾਲੇ ਦੀ ਸ਼ੱਕ ਦੇ ਆਧਾਰ 'ਤੇ ਚੈਂਕਿੰਗ ਕੀਤੀ। ਪੁਲਿਸ ਮੁਤਾਬਕ ਟਰੈਕਟਰ ਦੇ ਟੂਲ ਬਾਕਸ ਚੋਂ ਲਿਫ਼ਾਫ਼ੇ 'ਚ ਲਪੇਟੀ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂਅ ਗੁਰਵਿੰਦਰ ਸਿੰਘ ਵਾਸੀ ਨਾਰਲੀ ਦੱਸਿਆ। ਫ਼ਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਐੱਨਡੀਪੀਸੀ ਐਕਟ ਅਧੀਨ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।