ਤਰਨਤਾਰਨ: ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦੇ ਸੱਟਾਂ ਮਾਰ ਕੇ ਕਤਲ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸੁਦੇਸ਼ ਕੁਮਾਰ ਪੁੱਤਰ ਮੋਹਣ ਲਾਲ ਅਤੇ ਮੰਗਤ ਰਾਮ ਸਿਮਰਨਜੀਤ ਨਾਲ ਆਪਸ ਵਿੱਚ ਘਰੇਲੂ ਝਗੜਾ ਚੱਲ ਰਿਹਾ ਸੀ।
ਘਰੇਲੂ ਝਗੜੇ ਦੀ ਰੰਜਿਸ਼ ਨੂੰ ਲੈ ਕੇ ਉਕਤ ਵਿਅਕਤੀ ਉਨ੍ਹਾਂ ਨੂੰ ਬੱਤੀ ਲਾਉਣ ਤੋਂ ਰੋਕ ਦਿੱਤਾ। ਇਸ ਗੱਲ ਨੂੰ ਲੈ ਕੇ ਇਨ੍ਹਾਂ ਵਿੱਚ ਤਕਰਾਰ ਹੋ ਗਈ, ਤਾਂ ਇੰਨੇ ਨੂੰ ਸੁਦੇਸ਼ ਕੁਮਾਰ ਨੇ ਆਪਣੇ ਭਰਾ ਤਿਲਕ ਰਾਜ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਤਿਲਕ ਰਾਜ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਥਾਣਾ ਵਲਟੋਹਾ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਧਰ ਜਦੋਂ ਇਸ ਸਬੰਧੀ ਮੌਕੇ 'ਤੇ ਪਹੁੰਚੇ ਡੀਐਸਪੀ ਡੀ ਕੰਵਲਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮੁਲਜ਼ਮਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।