ਤਰਨਤਾਰਨ: ਗੋਇੰਦਵਾਲ ਸਾਹਿਬ ਦੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਬਣੀ ਹੋਈ ਹੈ। ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਕ ਕੈਦੀ ਨੇ ਵੀਰਵਾਰ ਸਵੇਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਕੇ ਮ੍ਰਿਤਕ ਨਸ਼ੇ ਦਾ ਆਦਿ ਸੀ। ਲਾਸ਼ ਨੂੰ ਸਿਵਲ ਹਸਪਤਾਲ ਤਰਨਤਾਰਨ ਪੋਸਟਮਾਰਟਮ ਲਈ ਲੈ ਜਾਇਆ ਗਿਆ। ਇਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਬਤ ਗੋਇੰਦਵਾਲ ਜੇਲ੍ਹ ਦੇ ਹਵਲਦਾਰ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆ ਦੱਸਿਆ ਕਿ ਬਲਵਿੰਦਰ ਨੇ ਪੱਖੇ ਨਾਲ ਲਟਕ ਕੇ ਫਾਹਾ ਲਿਆ ਹੈ।
ਬੇਅਦਬੀ ਮਾਮਲੇ 'ਚ ਸੀ ਜੇਲ੍ਹ 'ਚ ਬੰਦ !: ਜਾਣਕਾਰੀ ਮੁਤਾਬਕ, ਬਲਵਿੰਦਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਪਿੰਡ ਮੱਲ ਮੋਹਰੀ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ। ਉਹ ਬੀਤੇ ਕੁਝ ਦਿਨਾਂ ਤੋਂ ਬੇਅਦਬੀ ਮਾਮਲੇ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਅੰਦਰ ਬੰਦ ਸੀ। ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਬਲਵਿੰਦਰ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਲਿਜਾਇਆ ਗਿਆ ਸੀ, ਜਿੱਥੇ ਡਾਕਟਰ ਨੇ ਬਲਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਅਪਡੇਟ, ਫਗਵਾੜਾ 'ਚ ਮਿਲੀ ਲਾਵਾਰਿਸ ਕਾਰ ਦਾ ਮਾਲਿਕ ਨਿਕਲਿਆ ਪੀਲੀਭੀਤ ਦਾ ਜਥੇਦਾਰ !
ਪੱਖੇ ਨਾਲ ਲਟਕ ਕੇ ਲਿਆ ਫਾਹਾ: ਹਵਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਵਾਰਡਨ ਹਰਪਾਲ ਸਿੰਘ ਦੀ ਡਿਊਟੀ ਸੀ। ਜਦੋਂ ਉਨ੍ਹਾਂ ਨੇ ਚੈਕਿੰਗ ਲਈ ਜੇਲ੍ਹ ਅੰਦਰ ਗਏ ਤਾਂ ਦੇਖਿਆ ਕਿ ਬਲਵਿੰਦਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਦੀ ਸੂਚਨਾ ਅਫ਼ਸਰਾਂ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਉਸ ਦੀ ਸਾਰੇ ਸੀਨੀਅਰ ਅਧਿਕਾਰੀ ਜੇਲ੍ਹ ਅੰਦਰ ਪਹੁੰਚੇ। ਫਿਰ ਬਲਵਿੰਦਰ ਦੀ ਲਾਸ਼ ਨੂੰ ਪੱਖੇ ਤੋਂ ਉਤਾਰ ਕੇ, ਹਸਪਤਾਲ ਲੈ ਜਾਇਆ ਗਿਆ। ਪਰ, ਉਸ ਦੀ ਮੌਤ ਹੋ ਚੁੱਕੀ ਸੀ। ਹੁਣ ਉਸ ਦਾ ਪੋਸਟਮਾਰਟਮ ਹੋਵੇਗਾ। ਹਵਲਦਾਰ ਨੇ ਦੱਸਿਆ ਕਿ ਇੰਨਾਂ ਪਤਾ ਲੱਗਾ ਸੀ ਕਿ ਮ੍ਰਿਤਰ ਨਸ਼ੇ ਦਾ ਆਦੀ ਹੈ, ਪਰ ਕਿਸ ਮਾਮਲੇ ਬਾਬਤ ਜੇਲ੍ਹ ਅੰਦਰ ਸੀ ਇਸ ਦੀ ਜਾਣਕਾਰੀ ਉਸ ਕੋਲ ਨਹੀਂ ਹੈ।
ਗੋਇੰਦਵਾਲ ਸਾਹਿਬ ਤੋਂ ਡੀਐਸਪੀ ਅਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਰੁਣ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Court On Rape Accused: ਨਾਬਾਲਗ ਕੁੜੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ