ETV Bharat / state

Seminar to promote organic farming: ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਸ਼ਲਾਘਾ - Taran Taran news in Punjabi

ਕਾਰ ਸੇਵਾ ਖਡੂਰ ਸਾਹਿਬ (kar sewa Khadur Sahib) ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਤਹਿਤ ਅਤੇ ਲੰਡਨ ਦੀ ਸੰਸਥਾ ਦੇ ਸਹਿਯੋਗ ਨਾਲ ਤਰਨ ਤਾਰਨ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਦਿਨ ਦੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਪੰਜਾਬ ਵਿਧਾਨ ਸਭਾ ਸਪੀਕਰਨ ਨੇ ਉਪਰਾਲੇ ਦੀ ਸ਼ਲਾਘਾ ਕੀਤੀ।

Organized a one-day seminar to promote organic farming in Tarn Taran
Seminar to promote organic farming: ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ, ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਸ਼ਲਾਘਾ
author img

By ETV Bharat Punjabi Team

Published : Oct 16, 2023, 6:22 PM IST

ਜੈਵਿਕ ਖੇਤੀ ਸੈਮੀਨਾਰ ਦੀ ਸਪੀਕਰ ਕੁਲਤਾਰ ਸੰਧਵਾ ਨੇ ਕੀਤੀ ਸ਼ਲਾਘਾ

ਤਰਨ ਤਾਰਨ: ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਅਤੇ ਐਸ.ਐਚ.ਆਰ.ਜੀ ਲੰਡਨ ਦੇ ਸਹਿਯੋਗ ਨਾਲ ਇੱਕ ਰੋਜ਼ਾ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ‘ਜੈਵਿਕ ਖੇਤੀ ਅਪਣਾਓ, ਮਿੱਟੀ ਨੂੰ ਜ਼ਹਿਰੀਲੀ ਹੋਣ ਤੋਂ ਬਚਾਓ’ ਰੱਖਿਆ ਗਿਆ। ਸੈਮੀਨਾਰ ਵਿੱਚ ਇਸ ਖੇਤਰ ਦੇ ਮਾਹਿਰ ਅਤੇ ਸੂਝਵਾਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਵਿੱਚ (Punjab Vidhan Sabha Speaker) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਚਿੰਤਾਜਨਕ ਵਿਸ਼ਾ: ਸੈਮੀਨਾਰ ਦੇ ਬੁਲਾਰੇ ਰਾਜਬੀਰ ਸਿੰਘ ਨੇ ਪੰਜਾਬ ਵਿੱਚ ਪੈਦਾ ਹੋ ਰਹੇ ਖੇਤੀ ਸੰਕਟਾਂ ਬਾਰੇ ਤੱਥਾਂ ਸਹਿਤ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਦੱਸਿਆ ਕਿ ਅਸੀਂ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਨੂੰ ਲਗਾਤਾਰ ਖਤਮ ਕਰਦੇ ਜਾ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਵੀ ਚਿੰਤਾਜਨਕ ਵਿਸ਼ਾ ਬਣ ਜਾਵੇਗਾ। ਇਸ ਤੋਂ ਬਾਅਦ ਜੈਵਿਕ ਖੇਤੀ ਮਾਹਿਰ ਨੇ ਦੱਸਿਆ ਕਿ ਧਰਤੀ ਹੇਠਲੇ ਉਪਜਾਊ ਸ਼ਕਤੀ ਨੂੰ ਅਸੀਂ ਕਿਵੇਂ ਕੀਟਨਾਸ਼ਕਾਂ ਅਤੇ ਨਦੀਨਾਸ਼ਕਾਂ ਦੀ ਵਰਤੋਂ (Use of pesticides and herbicides) ਕਰਕੇ ਖਤਮ ਕਰ ਰਹੇ ਹਾਂ। ਉਨਾਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਦੇਸੀ ਦਵਾਈਆਂ, ਰੂੜੀ ਦੀ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰੇਕ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਜੈਵਿਕ ਖੇਤੀ ਨੂੰ ਦਰਪੇਸ਼ ਚੁਣੌਤੀਆਂ: ਸੈਮੀਨਾਰ ਦੇ ਇੱਕ ਹੋਰ ਬੁਲਾਰੇ ਮਨਧੀਰ ਸਿੰਘ ਨੇ ਜੈਵਿਕ ਖੇਤੀ (Organic farming) ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਨੇ ਅਜਿਹੀਆਂ ਅੜਚਨਾਂ ਬਾਰੇ ਦੱਸਿਆ ਜਿਹੜੀਆਂ ਜੈਵਿਕ ਖੇਤੀ ਦੇ ਰਸਤੇ ਵਿੱਚ ਰੁਕਾਵਟ ਪੈਦਾ ਕਰਦੀਆਂ ਹਨ ਅਤੇ ਉਹਨਾਂ ਨੇ ਇਹਨਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਨੇ ਦੱਸਿਆਂ ਕਿ ਜੈਵਿਕ ਖੇਤੀ ਅਪਣਾਉਣਾ ਸਮੇਂ ਦੀ ਮੰਗ ਹੈ ਅਤੇ ਇਸ ਪਾਸੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਜ਼ਹਿਰੀਲੀ ਹੋ ਰਹੀ ਮਿੱਟੀ ਨੂੰ ਠੀਕ ਕਰਕੇ ਇੱਕ ਵਧੀਆ ਵਾਤਾਵਰਣ ਸਿਰਜਿਆ ਜਾ ਸਕੇ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਭ ਨੂੰ ਘੱਟੋ-ਘੱਟ ਆਪਣੇ ਪਰਿਵਾਰ ਲਈ ਖੁਦ ਜੈਵਿਕ ਖੇਤੀ (Organic farming) ਰਾਹੀਂ ਸਬਜ਼ਾਆਂ ਅਤੇ ਅਨਾਜ ਉਗਾਉਣਾ ਚਾਹੀਦਾ ਹੈ। ਉਹਨਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਵਾਤਾਵਰਣ ਪ੍ਰਤੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਸਭ ਨੂੰ ਮਿਲ ਕੇ ਜੈਵਿਕ ਖੇਤੀ ਕਰਨੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.