ਤਰਨਤਾਰਨ : ਪਾਕਿਸਤਾਨ ਵੱਲੋਂ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਆਏ ਦਿਨ ਡਰੋਨਾਂ ਜ਼ਰੀਏ ਭਾਰਤ ਵਿਚ ਹਥਿਆਰ ਤੇ ਨਸ਼ਾ ਭੇਜਿਆ ਜਾਂਦਾ ਹੈ, ਪਰ ਹਰ ਵਾਰ ਭਾਰਤੀ ਫੌਜ ਦੇ ਜੁਝਾਰੂ ਜਵਾਨ ਪਾਕਿਸਤਾਨ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੰਦੇ। ਫੌਜ ਵੱਲੋਂ ਚੌਕਸੀ ਨਾਲ ਹਰ ਵਾਰ ਦੁਸ਼ਮਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮਯਾਬ ਕਰਦਿਆਂ ਡਰੋਨ ਸੁੱਟੇ ਜਾਂਦੇ ਰਹੇ ਹਨ। ਇਸੇ ਤਰ੍ਹਾਂ ਬੀਤੀ ਰਾਤ ਫਿਰ ਤਰਨਤਾਰਨ ਵਿਖੇ ਪਾਕਿਸਤਾਨੀ ਡਰੋਨ ਦੀ ਹਲਚਲ ਸੁਣਦਿਆਂ ਹੀ ਫੌਜ ਨੇ ਕਾਰਵਾਈ ਕਰਦਿਆਂ ਕਰੀਬ 23 ਰਾਊਂਡ ਫਾਇਰ ਕੀਤੇ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਦੀ ਬੀਓਪੀ ਚੌਕੀ ਕੱਲ੍ਹ ਦੇਰ ਰਾਤ ਬੀਐਸਐਫ ਦੀ 103 ਬਟਾਲੀਅਨ ਅਮਰਕੋਟ ਵੱਲੋਂ ਡਰੋਨ 'ਤੇ 23 ਰਾਊਂਡ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਇਹ ਡਰੋਨ ਮੁੜ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਫਿਲਹਾਲ ਬੀਐਸਐਫ ਦੀ 103ਵੀਂ ਬਟਾਲੀਅਨ ਵੱਲੋਂ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਕੱਲ੍ਹ ਵੀ ਸੁੱਟਿਆ ਸੀ ਡਰੋਨ : ਬੀਤੇ ਕੱਲ੍ਹ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਨੇੜੇ ਇਲਾਕੇ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਸ਼ੱਕੀ ਡਰੋਨ ਨੂੰ ਸੁੱਟਿਆ ਸੀ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਸੀ ਕਿ ਤੜਕੇ 02.11 ਵਜੇ ਦੇ ਕਰੀਬ ਸਰਹੱਦ 'ਤੇ ਤਾਇਨਾਤ ਫੋਰਸ ਨੇ ਪਿੰਡ ਸ਼ਹਿਜ਼ਾਦਾ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਨੇੜੇ ਦੇ ਇਲਾਕੇ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਸ਼ੱਕੀ ਡਰੋਨ ਦਾਖਲ ਹੋਣ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ : Shots fired in Amritsar: ਨੌਜਵਾਨ ਉੱਤੇ ਚੱਲੀਆਂ ਗੋਲੀਆਂ, ਸੱਸ ਉੱਤੇ ਲੱਗੇ ਇਲਜ਼ਾਮ !
ਨਿਰਧਾਰਿਤ ਅਭਿਆਸ ਅਨੁਸਾਰ, ਫੌਜੀਆਂ ਨੇ ਗੋਲੀਬਾਰੀ ਨਾਲ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਖੋਜ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਇੱਕ ਕਾਲੇ ਰੰਗ ਦਾ ਡਰੋਨ ਡੀਜੇਆਈ ਮੈਟ੍ਰਿਸ (ਚਾਈਨਾ ਮੇਡ) ਬਰਾਮਦ ਕੀਤਾ, ਜੋ ਪਿੰਡ ਸ਼ਹਿਜ਼ਾਦਾ ਨੇੜੇ ਧੁੱਸੀ ਡੈਮ ਦੇ ਕੋਲ ਅੰਸ਼ਕ ਤੌਰ 'ਤੇ ਨੁਕਸਾਨੀ ਗਈ ਹਾਲਤ ਵਿੱਚ ਪਿਆ ਸੀ।
ਇਹ ਵੀ ਪੜ੍ਹੋ : BSF Action Against Pakistan Drone: ਭਾਰਤੀ ਫੌਜ ਦੀ ਸਰਹੱਦ 'ਤੇ ਵੱਡੀ ਕਾਰਵਾਈ, ਸੁੱਟਿਆ ਪਾਕਿਸਤਾਨੀ ਡਰੋਨ
ਬੀਐਸਐਫ ਨੇ ਦਿੱਤੇ ਹੈਰਾਨ ਕਰਨ ਵਾਲੇ ਅੰਕੜੇ: ਸਰਹੱਦ ਪਾਰੋਂ ਵੱਧਦੀ ਡਰੋਨਾਂ ਦੀ ਆਮਦ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਵੀ ਇਕ ਵੱਡਾ ਸਵਾਲ ਹੈ। 230 ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਡਰੋਨਾਂ ਦੀ ਘੁਸਪੈਠ ਹੋ ਚੁੱਕੀ ਹੈ। ਇਹ ਕੋਈ ਛੋਟਾ ਅੰਕੜਾ ਨਹੀਂ ਹੋ ਬੀਐਸਐਫ ਵੱਲੋਂ ਸਾਂਝਾ ਕੀਤਾ ਗਿਆ ਹੋਵੇ। ਸਾਲ 2020 ਵਿਚ ਸਰਹੱਦ ਪਾਰੋਂ ਡਰੋਨ 79 ਵਾਰ ਡਰੋਨ ਭਾਰਤ ਦੀ ਸਰਹੱਦ ਰਾਹੀਂ ਦਾਖ਼ਲ ਹੋਇਆ ਸੀ। ਸਾਲ 2021 ਵਿਚ 109 ਵਾਰ ਅਤੇ ਸਾਲ 2022 ਵਿਚ ਇਹ ਅੰਕੜਾ ਵੱਧ ਕੇ 230 ਤੋਂ ਜ਼ਿਆਦਾ ਦਾ ਹੋ ਗਿਆ ਹੈ, ਜੋ ਕਿ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਵੱਡਾ ਸਬੱਬ ਬਣ ਸਕਦਾ ਹੈ।