ਤਰਨ ਤਾਰਨ: ਬੀਐੱਸਐੱਫ ਅਤੇ ਪੁਲਿਸ ਵੱਲੋਂ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਨੇੜਿਓਂ 1 ਡਰੋਨ ਬਰਾਮਦ ਕੀਤੀ ਗਿਆ ਹੈ। ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ ਅਤੇ ਭਾਰਤੀ ਸੁਰੱਖਿਆ ਬਲ ਵੀ ਲਗਾਤਾਰ ਨਾਪਾਕ ਕਾਰਵਾਈਆਂ ਦਾ ਜਵਾਬ ਦੇ ਰਹੇ ਹਨ। ਸਰਹੱਦੀ ਖੇਤਰ ਖਾਲੜਾ ਦੇ ਪਿੰਡ ਰਾਜੋਕੇ ਨੇੜਿਓਂ ਪਾਕਿਸਤਾਨੀ ਡਰੋਨ ਨੂੰ ਬੀਐੱਸਐੱਫ ਅਤੇ ਪੁਲਿਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਇੱਕ ਚੀਨ ਵਿੱਚ ਬਣਿਆ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਖੇਤਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਡ੍ਰੋਨ ਬਰਾਮਦ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ, ਜਿਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਬੀਐੱਸਐੱਫ ਵੱਲੋਂ ਨਾਕਾਮ ਬਣਾਇਆ ਜਾ ਰਿਹਾ ਹੈ। ਡੀਐੱਸਪੀ ਨੇ ਦੱਸਿਆ ਕਿ ਪੁਲਿਸ ਅਤੇ ਬੀਐੱਸਐੱਫ ਵੱਲੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਖਾਲੜਾ ਸੈਕਟਰ ਦੇ ਪਿੰਡ ਰਾਜੋਕੇ ਦੇ ਕਿਸਾਨ ਮੱਸਾ ਸਿੰਘ ਪੁੱਤਰ ਕਪੂਰ ਸਿੰਘ ਦੇ ਖੇਤਾਂ ਵਿੱਚ ਤਲਾਸ਼ੀ ਅਭਿਆਨ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਹੈ ਅਤੇ ਡਰੋਨ ਰਾਹੀਂ ਆਏ ਦੂਸਰੇ ਸਮਾਨ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਫਿਲਹਾਲ ਖੋਜ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
30 ਤੋਂ ਜ਼ਿਆਦਾ ਡਰੋਨ ਇਸ ਸਾਲ ਬਰਾਮਦ: ਸਥਾਨਕ ਡੀਐੱਸਪੀ ਪ੍ਰਤਇੰਦਰ ਸਿੰਘ ਨੇ ਕਿਹਾ ਕਿ ਇਸ ਸਾਲ ਭਾਵੇਂ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਅਤੇ ਇਸ ਸਾਲ ਵੀ 33 ਡਰੋਨ ਤਰਨ ਤਾਰਨ ਵਿੱਚ ਹੈਰੋਇਨ ਅਤੇ ਹੋਰ ਸਮਾਨ ਦੇ ਨਾਲ ਭੇਜੇ ਗਏ ਸਨ, ਜਿੰਨ੍ਹਾਂ ਨੂੰ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਇਸ ਤੋਂ ਇਲਾਵਾ 50 ਦੇ ਕਰੀਬ ਨਸ਼ਾ ਤਸਕਰਾਂ ਨੂੰ ਪੁਲਿਸ ਨੇ ਕਾਬੂ ਕਰਕੇ ਜੇਲ੍ਹ ਭੇਜਿਆ ਅਤੇ ਡਰੱਗ ਮਨੀ ਨਾਲ ਬਣਾਈਆਂ ਗਈਆਂ ਕਰੋੜਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ।
- 'ਆਪ' ਮੰਤਰੀ ਦਾ ਬਿਆਨ-ਹਰਿਆਣਾ-ਹਿਮਾਚਲ ਨੂੰ ਪੰਜਾਬ 'ਚ ਮਿਲਾਓ: ਭੁੱਲਰ ਨੇ ਕਿਹਾ- ਕੇਂਦਰ 'ਮਹਾਪੰਜਾਬ' ਨੂੰ ਵਾਪਸ ਕਰੇ; ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ- ਇਹ ਉਨ੍ਹਾਂ ਦੀ ਵੱਡੀ ਸੋਚ
- SYL ਵਿਵਾਦ 'ਤੇ ਪੰਜਾਬ-ਹਰਿਆਣਾ ਦੀ ਹੋਈ ਮੀਟਿੰਗ, CM ਮਾਨ ਬੋਲੇ- ਡਾਰਕ ਜ਼ੋਨ 'ਚ ਪੰਜਾਬ, ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ
- ਪੰਜਾਬ 'ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਸਕੂਲਾਂ 'ਚ ਖਾਣੇ ਦੇ ਨਾਲ ਮਿਲਣਗੇ ਇਹ ਫੱਲ ਅਤੇ ਸਬਜ਼ੀਆਂ
ਦੱਸ ਦਈਏ ਪਿਛਲੇ ਮਹੀਨਾਂ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਘਰਿੰਦਾ ਪੁਲਿਸ ਸਟੇਸ਼ਨ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਅਤੇ 61 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਦੇ ਤਹਿਤ ਐੱਫਆਈਆਰ ਨੰਬਰ 224 1 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਹੈ।