ਪੱਟੀ: ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਕਰਕੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ। ਆਪਣੀ ਇਸ ਪ੍ਰੇਸ਼ਾਨੀ ਦੇ ਚਲਦੇ ਲੋਕਾਂ ਨੇ ਵੀਡੀਓ ਬਣਾਕੇ ਸ਼ੋਸ਼ਲ ਮੀਡੀਆ 'ਤੇ ਅਪਲੋਡ ਕੀਤਾ ਅਤੇ ਉਹ ਵੀਡੀਓ ਵਾਇਰਲ ਹੋ ਗਿਆ।
ਪੱਤਰਕਾਰਾਂ ਵੱਲੋਂ ਜਦੋਂ ਇਸ ਹਸਪਤਾਲ ਦਾ ਦੌਰਾ ਕੀਤਾ ਗਿਆ ਤਾਂ ਮੀਡੀਆ ਨਾਲ ਗੱਲਬਾਤ ਕਰਦੇ ਕੁਝ ਮਰੀਜ਼ ਡਾਕਟਰਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆਏ।
ਇਸ ਵਾਇਰਲ ਵੀਡੀਓ ਨੂੰ ਲੈਕੇ ਜਦੋਂ ਐੱਸਐਮਓ ਪੱਟੀ ਬੀਰਇੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਵੀਕਾਰ ਕੀਤਾ ਕਿ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਹੈ।
ਬੀਰਇੰਦਰ ਕੌਰ ਨੇ ਕਿਹਾ ਕਿ ਉਹ ਖ਼ੁਦ ਡਿਊਟੀ 'ਤੇ ਹਾਜ਼ਿਰ ਸਨ ਜੇਕਰ ਕਿਸੇ ਮਰੀਜ਼ ਨੂੰ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਨੂੰ ਦੱਸ ਸਕਦਾ ਹੈ।
ਜ਼ਿਕਰਯੋਗ ਹੈ ਕਿ ਸੀਨੀਅਰ ਮੈਡੀਕਲ ਅਫ਼ਸਰ ਬਰਇੰਦਰ ਕੌਰ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਬਾਰੇ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਸਮੇਂ ਸਮੇਂ ਤੇ ਲਿਖਿਆ ਜਾਂਦਾ ਹੈ ਇਹ ਤਾਂ ਹੁਣ ਸਰਕਾਰ 'ਤੇ ਨਿਰਭਰ ਹੈ ਕਿ ਉਹ ਕਦੋਂ ਇੱਥੇ ਡਾਕਟਰ ਭੇਜਦੀ ਹੈ।