ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਦੀ ਵਾਰਡ ਨੰਬਰ 8 ਦੀਆਂ ਮਹਿਲਾਵਾਂ ਨੇ ਆਪਣੇ ਮੁਹੱਲੇ ਵਿੱਚ ਇਕੱਠੇ ਹੋ ਕੇ ਗਿੱਦੜਬਾਹਾ ਸੀਵਰੇਜ ਬੋਰਡ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਮਹੁੱਲੇ ਚ ਵਾਟਰ ਵਰਕਸ ਦੇ ਪਾਣੀ ਚ ਸੀਵਰੇਜ ਦਾ ਪਾਣੀ ਆਉਣ ਕਾਰਨ ਮਹਿਲਾਵਾਂ ਦੁਆਰਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
ਇਸ ਮੌਕੇ ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਵਾਟਰ ਵਰਕਸ ਦੇ ਪਾਣੀ ਵਿੱਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੈ। ਜਿਸ ਨਾਲ ਪੂਰੇ ਮੁਹੱਲੇ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਾਣੀ ਇਨ੍ਹਾਂ ਜਿਆਦਾ ਗੰਦਾ ਆ ਰਿਹਾ ਹੈ ਕਿ ਉਨ੍ਹਾਂ ਦਾ ਨਹਾਉਣਾ ਵੀ ਔਖਾ ਹੋ ਗਿਆ ਹੈ। ਇਸ ਸਬੰਧ ’ਚ ਵਿਭਾਗ ਕੋਲ ਉਨ੍ਹਾਂ ਵੱਲੋਂ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰ ਵਿਭਾਗ ਦੇ ਕਿਸੇ ਵੀ ਅਧਿਕਾਰੀ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।
ਇਹ ਵੀ ਪੜੋ: ਮੁਕਤਸਰ ਸਾਹਿਬ 'ਚ ਸ਼ਹਿਰ ਵਾਸੀ ਨਾਈਟ ਕਰਫਿਊ ਦੀ ਕਰ ਰਹੇ ਪਾਲਣਾ