ਤਰਨਤਾਰਨ: ਸੂਬੇ ਦੇ ਵਿੱਚ ਨਸ਼ੇ ਦਾ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸੇ ਦੇ ਚੱਲਦੇ ਤਰਨਤਾਰਨ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਥਾਣਾ ਪੱਟੀ ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਹੈ ਜਦੋਂ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਐੱਸ ਐੱਚ ਓ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਤ ਸਾਥੀ ਪੁਲਿਸ ਕਰਮਚਾਰੀ ਕੰਡਿਆਲਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਨਾਕੇਬੰਦੀ ਦੌਰਾਨ ਉਨ੍ਹਾਂ ਨੂੰ ਇੱਕ ਸਾਹਮਣੇ ਤੋਂ ਵਿਅਕਤੀ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਪਾਰਟੀ ਨੂੰ ਵੇਖ ਕੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਰੋਕ ਕੇ ਉਸ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਕੁਲਵਿੰਦਰ ਸਿੰਘ ਉਰਫ ਮੰਡ ਪੁੱਤਰ ਕਰਨੈਲ ਸਿੰਘ ਵਾਸੀ ਡਿਆਲ ਰਾਜਪੂਤਾਂ ਹਾਲ ਵਾਸੀ ਵਾਰਡ ਨੰਬਰ ਦੋ ਪੱਟੀ ਦੱਸਿਆ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਲਾਸ਼ੀ ਲੈਣ ’ਤੇ ਉਕਤ ਵਿਅਕਤੀ ਕੋਲੋਂ ਪੰਜਾਹ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ ’ਚ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ