ਤਰਨ ਤਾਰਨ: ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਵੱਡੀ ਮੁਹਿੰਮ ਵਿੱਢੀ ਹੈ। ਤਰਨ ਤਾਰਨ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਗਏ ਤਸਕਰਾਂ ਤੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਨੂੰ ਗਸਤ ਦੌਰਾਨ ਵੱਖ ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਹੈ। ਥਾਣਾ ਖਾਲੜਾ ਦੇ ਐਸਐਚਓ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਉਨ੍ਹਾਂ ਵਿੱਚੋਂ ਬਚਿੱਤਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮਾੜੀ ਕੰਬੋਕੇ ਤੋਂ 10 ਗ੍ਰਾਮ ਹੈਰੋਇਨ ਹੋਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਕੀ ਦੋ ਮੁਲਜ਼ਮਾਂ ਬੱਗੋ ਸਿੰਘ ਪੁੱਤਰ ਬੱਲਾ ਸਿੰਘ ਮਾੜੀ ਕੰਬੋਕੇ ਅਤੇ ਬਲਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਾੜੀ ਕੰਬੋਕੇ ਨੂੰ 390 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਧਰਾਵਾਂ ਤਹਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਡਰੱਗ ਮਾਮਲਾ: ਮਜੀਠੀਆ ਦੀ ਜ਼ਮਾਨਤ ਦੇ ਫੈਸਲੇ ਨੂੰ ਮੁਹਾਲੀ ਕੋਰਟ ਨੇ ਰੱਖਿਆ ਸੁਰੱਖਿਅਤ