ਤਰਨਤਾਰਨ: ਜ਼ਿਲ੍ਹੇ ’ਚ 13 ਮਾਮਲਿਆਂ ਚ ਲੋੜੀਂਦਾ ਵਿਅਕਤੀ ਨੂੰ ਕੱਚਾ ਪੱਕਾ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕਾਬੂ ਕੀਤਾ ਗਿਆ ਵਿਅਕਤੀ ਵੱਖ ਵੱਖ ਮਾਮਲਿਆ ਚ ਭਗੋੜਾ ਸੀ ਜਿਸ ਨੂੰ ਫੜਨ ਦੇ ਸਖਤ ਆਦੇਸ਼ ਦਿੱਤੇ ਗਏ ਸੀ।

ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਕੱਚਾ-ਪੱਕਾ ਦੀ ਪੁਲਿਸ ਨੇ ਐਸ ਐਸ ਪੀ ਧਰੁਮਨ ਐਚ ਨਿਬਾਲੇ ਅਤੇ ਕੋਰਟ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਮਾਮਲਿਆ ਚ ਭਗੋੜੇ ਵਿਅਕਤੀ ਨੂੰ ਕਾਬੂ ਕਰਨ ਲਈ ਆਦੇਸ਼ ਦਿੱਤੇ ਗਏ ਸੀ ਜਿਸ ਦੇ ਤਹਿਤ ਉਨ੍ਹਾਂ ਨੇ ਪੁਲਿਸ ਟੀਮ ਦੀ ਸਖਤ ਮਿਹਨਤ ਦੇ ਚੱਲਦੇ ਵਿਅਕਤੀ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖਿਲਾਫ ਵੱਖ ਵੱਖ ਥਾਣਿਆਂ ਚ ਲੁੱਟਖੋਹ, ਚੋਰੀ, ਲੜਾਈ ਝਗੜੇ ਅਤੇ ਹਥਿਆਰਾਂ ਦੇ ਮਾਮਲੇ ਦਰਜ ਹਨ ਜੋ ਕਿ ਭਗੋੜਾ ਸੀ। ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਵੱਜੋ ਹਈ ਹੈ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।