ਤਰਨਤਾਰਨ : ਜ਼ਿਲ੍ਹੇ ਦੇ ਝਬਾਲ ਅੱਡੇ ’ਤੇ ਸਪੇਅਰਪਾਰਟ ਦੀ ਦੁਕਾਨ ’ਤੇ ਕੰਮ ਕਰਦੇ ਨੌਜਵਾਨ ਨੂੰ ਚੋਰੀ ਦੇ ਇਲਜ਼ਾਮ ਚ ਕੁੱਟਮਾਰ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸਪੇਅਰਪਾਰਟ ਦੀ ਦੁਕਾਨ ’ਤੇ ਕੰਮ ਕਰਦਾ ਸੀ ਕੰਮ ’ਤੇ ਜਾਣ ਤੋਂ ਬਾਅਦ ਮ੍ਰਿਤਕ ਸ਼ਰਨਜੀਤ ਸਿੰਘ ਘਰ ਵਾਪਸ ਨਹੀਂ ਆਇਆ, ਜਦੋ ਉਸਨੂੰ ਫੋਨ ਕੀਤਾ ਤਾਂ ਉਸਦਾ ਫੋਨ ਬੰਦ ਆਇਆ। ਇਸ ਤੋਂ ਬਾਅਦ ਜਦੋ ਮ੍ਰਿਤਕ ਦੀ ਪਤਨੀ ਦੁਕਾਨ ’ਤੇ ਗਈ ਤਾਂ ਉਸਨੂੰ ਪਤਾ ਚੱਲਿਆ ਸੀ ਕਿ ਦੋਸ਼ੀਆਂ ਵੱਲੋਂ ਉਸਦੇ ਪਤੀ ਨੂੰ ਮਾਰ ਕੁੱਟ ਕੇ ਹਸਪਤਾਲ ਲੈ ਜਾਇਆ ਗਿਆ ਹੈ।
ਮ੍ਰਿਤਕ ਦੀ ਪਤਨੀ ਵੱਲੋਂ ਇਲਜਾਮ ਲਗਾਇਆ ਹੈ ਕਿ ਦੋਸ਼ੀਆਂ ਵੱਲੋਂ ਅਕਸਰ ਹੀ ਉਸਦੇ ਪਤੀ ਨੂੰ ਚੋਰੀ ਦੇ ਇਲਜ਼ਾਮ ਲਾ ਕੇ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਸੀ। ਹੁਣ ਉਨ੍ਹਾਂ ਉਸਦੇ ਪਤੀ ਦਾ ਕਤਲ ਕਰ ਦਿੱਤਾ।
ਇਹ ਵੀ ਪੜੋ: ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਦੇਖੋ ਰੂਹ ਕੰਬਾਉ ਵੀਡੀਓ
ਫਿਲਹਾਲ ਮਾਮਲੇ ਚ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।