ETV Bharat / state

ਪੱਟੀ 'ਚ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ - Blockade near village Poonia

ਥਾਣਾ ਸਦਰ ਪੱਟੀ ਦੇ ਅਧੀਨ ਪੈਂਦੀ ਚੌਂਕੀ ਘਰਿਆਲਾ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਤਸਵੀਰ
ਤਸਵੀਰ
author img

By

Published : Mar 3, 2021, 3:01 PM IST

ਤਰਨਤਾਰਨ: ਥਾਣਾ ਸਦਰ ਪੱਟੀ ਦੇ ਅਧੀਨ ਪੈਂਦੀ ਚੌਂਕੀ ਘਰਿਆਲਾ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਨਾਲ ਪਿੰਡ ਪੂਨੀਆ ਨਜ਼ਦੀਕ ਨਾਕਾਬੰਦੀ ਕੀਤੀ ਸੀ ਤਾਂ ਉਕਤ ਦੋਵੇਂ ਨੌਜਵਾਨ ਪੈਦਲ ਸੂਏ ਦੇ ਨਾਲ-ਨਾਲ ਚੱਲਦੇ ਆ ਰਹੇ ਸਨ ਤੇ ਪੁਲਿਸ ਨੂੰ ਦੇਖ ਕੇ ਡਰ ਗਏ ਅਤੇ ਵਾਪਸ ਭੱਜਣ ਲੱਗੇ, ਜਿਸ 'ਤੇ ਪੁਲਿਸ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ।

ਪੱਟੀ 'ਚ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ

ਪੁੱਛਗਿਛ ਦੌਰਾਨ ਪਤਾ ਚੱਲਿਆ ਕਿ ਦੋਵੇਂ ਪਿੰਡ ਪੂਨੀਆ ਦੇ ਰਹਿਣ ਵਾਲੇ ਨੇ ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕਰਦਿਆਂ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਵੇਂ ਨੌਜਵਾਨ ਨਸ਼ਾ ਕਿਥੋਂ ਲਿਆਉਂਦੇ ਸੀ ਤੇ ਕਿਥੇ ਵੇਚਦੇ ਸੀ।

ਇਹ ਵੀ ਪੜ੍ਹੋ:ਗੁਰਲਾਲ ਭਲਵਾਨ ਕਤਲ ਮਾਮਲਾ: ਕਾਬੂ ਕੀਤੇ 3 ਮੁਲਜ਼ਮਾਂ ਨੂੰ ਲੈ ਕੇ ਫਰੀਦਕੋਟ ਪਹੁੰਚੀ ਦਿੱਲੀ ਪੁਲਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.