ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿਰਤੋਵਾਲ (Village Kirtowal of Vidhan Sabha constituency) ਵਿਖੇ ਇੱਕ ਤਰਸਯੋਗ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਦੋ ਛੋਟੇ-ਛੋਟੇ ਬੱਚਿਆਂ ਨੇ ਭਰੇ ਮਨ ਨਾਲ ਦੋ ਵਕਤ ਦੀ ਰੋਟੀ ਦਾ ਇੰਤਜ਼ਾਮ ਕਰਕੇ ਦੇਣ ਲਈ ਸਮਾਜ ਸੇਵੀਆਂ ਤੋਂ ਗੁਹਾਰ (Appeal to social workers) ਲਾਈ ਹੈ।
ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਛੋਟੇ ਬੱਚਿਆ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਅਤੇ ਉਹ ਇਹ ਪਰਿਵਾਰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਘਰ ਦੇ ਹਾਲਾਤ ਅਜਿਹੇ ਹੋ ਚੁੱਕੇ ਹਨ ਕਿ ਦੋਵਾਂ ਬੱਚਿਆ ਨੂੰ ਗਰੀਬੀ ਕਰਕੇ ਆਪਣੀ ਪੜਾਈ ਤੱਕ ਛੱਡਣੀ ਪੈ ਗਈ।
ਮੀਡੀਆ ਨਾਲ ਗੱਲਬਾਤ ਦੌਰਾਨ ਬੱਚਿਆ ਦੀ ਮਾਤਾ ਗਗਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਦੀ ਆਰਥਿਕ ਹਾਲਾਤ ਬਹੁਤ ਹੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਆਪਣੇ ਬੱਚਿਆ ਨੂੰ ਰੋਟੀ ਖਵਾਉਣ ਦੇ ਲਈ ਉਨ੍ਹਾਂ ਨੂੰ ਕੋਈ ਕੰਮ-ਕਾਰ ਨਹੀਂ ਮਿਲ ਰਿਹਾ, ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੰਮ ਮਿਲਦਾ ਹੈ ਤਾਂ ਉਸ ਵੀ 7-8 ਦਿਨਾਂ ਬਾਅਦ ਮਿਲਦਾ ਹੈ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵੀਡੀਓ ਬਣਾਉਣ ਵਾਲੇ ਹੋ ਜਾਣ ਸਾਵਧਾਨ, ਪੁਲਿਸ ਨੇ ਨੌਜਵਾਨ ਕੀਤਾ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਮੇਰਾ ਪਤੀ ਮਜ਼ਦੂਰੀ ਦਾ ਕੰਮ ਕਰਦਾ ਸੀ, ਪਰ ਉਨ੍ਹਾਂ ਦੀ ਅਚਾਨਕ ਹੋਈ ਮੌਤ ਕਰਕੇ ਅੱਜ ਉਹ ਰੋਟੀ ਤੋਂ ਵੀ ਮਹੌਤਾਜ਼ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣਾ ਫੋਨ ਨੰਬਰ 8872603558 ਵੀ ਦਿੱਤਾ ਹੈ ਤਾਂ ਜੋ ਸਮਾਜ ਸੇਵੀ ਉਨ੍ਹਾਂ ਦੀ ਮਦਦ ਕਰ ਸਕੇ।
ਇਹ ਵੀ ਪੜ੍ਹੋ: ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਗਾਰਡ ਕਾਬੂ, ਦੇਖੋ ਵੀਡੀਓ