ਤਰਨਤਾਰਨ: ਜੰਡਿਆਲਾ ਰੋਡ਼ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਕਥਿਤ ਲਾਪਰਵਾਹੀ ਕਾਰਨ ਨਵਜਾਤ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਾ ਜਦ ਉਨ੍ਹਾਂ ਨੂੰ ਦਿੱਤਾ ਗਿਆ ਤਾਂ ਉਹ ਰੋ ਨਹੀਂ ਰਿਹਾ ਸੀ, ਹਸਪਤਾਲ ਦੇ ਡਾਕਟਰਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਬੱਚੇ ਨੂੰ ਬਾਹਰ ਲਿਜਾ ਕੇ ਮਾਹਿਰ ਡਾਕਟਰ ਨੂੰ ਦਿਖਾਉਣ ਲਈ ਕਿਹਾ ਗਿਆ। ਜਦੋਂ ਬੱਚੇ ਨੂੰ ਦੂਜੇ ਡਾਕਟਰ ਵੱਲ ਲੈ ਕੇ ਗਏ, ਤਾਂ ਉਸ ਦੌਰਾਨ ਨਵਜਾਤ ਬੱਚੇ ਦੀ ਮੌਤ ਹੋ ਗਈ।
ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।