ਤਰਨਤਾਰਨ: ਬੀਤੇ ਦਿਨੀਂ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਾਲ ਕਾਂਗਰਸੀ ਆਗੂ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਕਾਂਗਰਸੀ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੇ ਪੰਜਾਬ ਭਰ 'ਚ ਸੰਘਰਸ਼ ਛੇੜ ਦਿੱਤਾ ਹੈ। ਜਿਸਦੇ ਚੱਲਦਿਆਂ ਤਰਨਤਾਰਨ ਵਿਖੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਕਾਂਗਰਸੀ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਸ ਦੌਰਾਨ ਕਰਮਚਾਰੀਆਂ ਦੇ ਆਗੂ ਸੰਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਦੇ ਏ.ਡੀ.ਸੀ. (ਵਿਕਾਸ) ਨਾਲ ਕਾਂਗਰਸੀ ਆਗੂ ਵੱਲੋਂ ਕੀਤੀ ਗਈ ਬਦਸਲੂਕੀ ਦੇ ਵਿਰੋਧ 'ਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਂਗਰਸੀ ਆਗੂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।