ਤਰਨਤਾਰਨ: ਆਰ.ਐਮ.ਪੀ. ਡਾਕਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਦਾ ਅਯੋਜਨ ਕੀਤਾ ਗਿਆ। ਡਾਕਟਰ ਪ੍ਰੈਕਟਿਸ ਲਈ ਰਜਿਸਟ੍ਰੇਸ਼ਨ ਅਤੇ ਪਿੰਡਾਂ ਵਿੱਚ ਦੁਕਾਨਾਂ ਚਲਾਉਣ ਦੀ ਮੰਗ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਗੈਰ-ਰਜਿਸਟਰਡ ਡਾਕਟਰਾਂ ਨੂੰ ਪਿੰਡਾਂ ਵਿੱਚ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।
ਆਰ.ਐਮ.ਪੀ. ਡਾਕਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਦੇ ਨਜਦੀਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿੱਚੋ ਆਏ ਡਾਕਟਰਾਂ ਨੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਡਾਕਟਰ ਸਰਕਾਰ ਕੋਲੋਂ ਉਨ੍ਹਾਂ ਨੂੰ ਪ੍ਰੈਕਟਿਸ ਲਈ ਰਜਿਸਟਰਡ ਕਰਨ ਦੀ ਮੰਗ ਕਰ ਰਹੇ ਹਨ।
ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਵੱਧ ਰਹੇ ਡਰੱਗ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਵਿੱਚ ਕੰਮ ਕਰ ਰਹੇ ਅਣ-ਰਜਿਸਟਰਡ ਡਾਕਟਰਾਂ ਖਿਲਾਫ਼ ਮੁਹਿੰਮ ਤੇਜ਼ ਕਰਦਿਆਂ ਡਾਕਟਰਾਂ ਨੂੰ 15 ਦਿਨਾਂ ਦੇ ਵਿੱਚ-ਵਿੱਚ ਆਪਣੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਦਾ ਡਾਕਟਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ 'ਆਪ' ਵਰਕਰਾਂ ਵੱਲੋ ਰੋਸ ਪ੍ਰਦਰਸ਼ਨ
ਜਦੋਂ ਡਾਕਟਰਾਂ ਦੀਆ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਪ੍ਰੈਕਟਿਸ ਕਰਨ ਦੀ ਰਜਿਸਟ੍ਰੇਸ਼ਨ ਹੈ, ਉਨ੍ਹਾਂ ਨੂੰ ਰੋਕਿਆ ਨਹੀਂ ਜਾਵੇਗਾ। ਕਾਨੂੰਨ ਮੁਤਾਬਿਕ ਜਿਸ ਕੋਲ ਰਜਿਸਟ੍ਰੇਸ਼ਨ ਨਹੀਂ ਹੈ, ਉਹ ਮੈਡੀਕਲ ਪ੍ਰੈਕਟਿਸ ਨਹੀਂ ਕਰ ਸਕਦਾ। ਇਸ ਸਬੰਧੀ ਯੂਨੀਅਨ ਦੇ ਆਗੂਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।