ਤਰਨ ਤਾਰਨ: ਕੇਂਦਰ ਸਰਕਾਰ ਵੱਲੋਂ ਜਾਰੀ 3 ਕਾਲੇ ਕਾਨੂੰਨ ਬਿਲਾਂ ਨੂੰ ਰੱਦ ਕਰਾਉਣ ਲਈ ਕਿਸਾਨ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆ ਬਰੂਹਾਂ ਤੇ ਡੱਟੇ ਹੋਏ ਹਨ ਅਤੇ ਇਸ ਸੰਘਰਸ਼ ਦੌਰਾਨ ਲੱਗਭਗ 500 ਦੇ ਕਰੀਬ ਕਿਸਾਨ ਆਪਣੀਆਂ ਸ਼ਹਾਦਤਾਂ ਦੇ ਚੁੱਕੇ ਹਨ। ਇਸੇ ਤਰਾਂ ਹੀ ਜਿਲ੍ਹਾ ਤਰਨਤਾਰਨ ਦੇ ਪਿੰਡ ਚੀਮਾਂ ਖੁਰਦ ਦੇ ਰਹਿਣ ਵਾਲੇ ਸੁਰਜੀਤ ਸਿੰਘ ਚੀਮਾ ਦੀ ਮੌਤ ਫਰਵਰੀ ਮਹੀਨੇ ਹੋਈ ਸੀ ਜਦੋ ਉਹ ਪਿੰਡ ਤੋਂ ਕਿਸਾਨ ਅੰਦੋਲਨ ਵਿੱਚ ਗਿਆ।
ਜਿਥੇ ਉਸਦੀ ਤਬੀਅਤ ਖ਼ਰਾਬ ਹੋਣ ਕਾਰਨ ਪਹਿਲਾ ਉਸਨੂੰ ਅੰਮ੍ਰਿਤਸਰ ਵਿਖੇ ਰੈਫਰ ਕਰਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਉਸਦੀ ਮੌਤ ਦਾ ਜ਼ਿੰਮੇਵਾਰ ਸਰਕਾਰ ਨੂੰ ਠਹਿਰਾਉਂਦਿਆਂ ਸਰਕਾਰ ਕੋਲੋਂ ਮੁਆਵਜੇ ਦੀ ਮੰਗ ਕੀਤੀ ਸੀ ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਮੁਆਵਜਾ ਨਹੀਂ ਦਿੱਤਾ ਗਿਆ ।
ਤਰਨਤਾਰਨ ਦੇ SDM ਦੇ ਦਫ਼ਤਰ ਦੇ ਬਾਹਰ ਜਮਹੂਰੀ ਕਿਸਾਨ ਸਭ ਵੱਲੋਂ ਪਿਛਲੇ 5 ਦਿਨਾਂ ਤੋਂ ਕਿਸਾਨ ਸੁਰਜੀਤ ਸਿੰਘ ਦੀ ਮੌਤ ਦਾ ਮੁਆਵਜਾ ਲੈਣ ਲਈ ਸੁਰਜੀਤ ਸਿੰਘ ਦੇ ਪਰਿਵਾਰ ਸਮੇਤ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ 'ਤੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਕਿਸਾਨ ਸੁਰਜੀਤ ਦੇ ਪਰਿਵਾਰ ਨੂੰ ਸਹਾਇਤਾ ਦੀ ਮੰਗ ਕੀਤੀ ਹੈ।
ਇਸ ਮੌਕੇ 'ਤੇ ਧਰਨੇ ਤੇ ਬੈਠੇ ਕਿਸਾਨ ਸਭਾ ਦੇ ਜਿਲਾ ਜਰਨਲ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਸੁਰਜੀਤ ਸਿੰਘ ਦੀ ਮੌਤ ਲਈ ਪੰਜਾਬ ਸਰਕਾਰ ਕੋਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਪਿਛਲੇ 5 ਦਿਨਾਂ ਤੋਂ SDM ਦੇ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਤੇ ਸੁਰਜੀਤ ਸਿੰਘ ਦੇ ਪਰਿਵਾਰ ਸਮੇਤ ਬੈਠੇ ਹਨ ਪਰ ਹਾਲੇ ਪ੍ਰਸ਼ਾਸ਼ਨ ਦੇ ਕਿਸੇ ਵੀ ਅਧਿਕਾਰੀ ਨੇ ਉਹਨਾਂ ਨਾਲ ਗੱਲਬਾਤ ਨਹੀਂ ਕੀਤੀ।
ਉਹਨਾਂ ਕਿਹਾ ਅੱਜ ਤੋਂ ਇੱਕ ਮਹੀਨੇ ਪਹਿਲਾਂ ਸਰਕਾਰ ਨੇ ਇਸ ਸੰਬੰਧੀ ਇੱਕ ਫਾਈਲ ਤਿਆਰ ਕਰਕੇ ਦਿੱਤੀ ਸੀ ਪਰ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਜਦੋਂ ਤੱਕ ਇਸ ਪਰਿਵਾਰ ਨੂੰ ਸਰਕਾਰ ਵੱਲੋਂ ਮਾਲੀ ਸਹਾਇਤਾ ਨਹੀਂ ਮਿਲਦੀ ਉਦੋਂ ਤੱਕ ਇਹ ਭੁੱਖ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ: ਕਰਨਾਲ ‘ਚ ਭਲਕੇ ਕਿਸਾਨਾਂ ਦੀ ਮਹਾਪੰਚਾਇਤ, ਮਹਾਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ