ਤਰਨਤਾਰਨ:ਕੱਚੇ ਅਧਿਆਪਕਾਂ ਵੱਲੋਂ ਤਰਨਤਾਰਨ ਵਿਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest)ਕੀਤਾ ਗਿਆ ਅਤੇ ਇਸ ਮੌਕੇ ਸਰਕਾਰ ਖਿਲਾਫ਼ ਜਮ ਕੇ ਨਆਰੇਬਾਜ਼ੀ ਕੀਤੀ।ਇਸ ਮੌਕੇ ਅਧਿਆਪਕਾਂ ਮਨਦੀਪ ਕੌਰ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਕਿ ਅਸੀਂ 2003 ਤੋਂ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ ਹਾਂ ਅਤੇ ਅਧਿਆਪਕਾਂ (Teachers) ਦੀਆਂ ਤਨਖਾਹਾਂ ਬਹੁਤ ਘੱਟ ਹਨ।
ਇਸ ਮੌਕੇ ਗੁਰਚਨ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਭਰ ਵਿਚ 10 ਹਜ਼ਾਰ ਦੇ ਕਰੀਬ ਕੱਚੇ ਅਧਿਆਪਕ ਕੰਮ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਰੈਗੂਲਰ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਲੇ ਵਿਚ 400 ਦੇ ਕਰੀਬ ਕੱਚੇ ਅਧਿਆਪਕ ਹਨ ਜਿਹੜੇ ਘੱਟ ਤਨਖਾਹ ਦੇ ਕੰਮ ਕਰ ਰਹੇ ਹਨ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਤੇਜ ਕਰਾਂਗੇ।
ਇਹ ਵੀ ਪੜੋ:ਬਿਜਲੀ ਕਾਨੂੰਨ ਜ਼ਰੀਏ ਸੂਬਿਆਂ ਨੂੰ ਕਰਜ਼ਾਈ ਕਰ ਰਹੀ ਕੇਂਦਰ ਸਰਕਾਰ : ਮਾਨ