ETV Bharat / state

ਤਰਨ ਤਾਰਨ: ਪੰਜਾਬ ਪੁਲਿਸ ਦੇ ASI ਦਾ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਕਤਲ

author img

By

Published : Nov 1, 2020, 12:08 PM IST

Updated : Nov 1, 2020, 12:45 PM IST

ਲੁਟੇਰਿਆਂ ਨੇ ਸ਼ਨੀਚਰਵਾਰ ਦੇਰ ਰਾਤ ਤਰਨ ਤਾਰਨ ਦੇ ਏਐਸਆਈ ਗੁਰਦੀਪ ਸਿੰਘ ਦਾ ਗੋਲਿਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਨਾਕਾਬੰਦੀ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਫ਼ੋਟੋ
ਫ਼ੋਟੋ

ਤਰਨ ਤਾਰਨ: ਜ਼ਿਲ੍ਹੇ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬੀਤੀ ਰਾਤ ਪੰਜਾਬ ਪੁਲਿਸ ਦੇ ਇੱਕ ਏਐਸਆਈ ਦਾ ਲੁਟੇਰਿਆਂ ਵੱਲੋਂ ਪੁਲਿਸ ਲਾਈਨ ਬੀਜੀਈ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਏਐਸਆਈ ਗੁਰਦੀਪ ਸਿੰਘ ਬੰਬ ਡਿਸਪੋਜ਼ਲ ਟੀਮ ਦਾ ਇੰਚਾਰਜ ਸੀ ਤੇ ਪੁਲਿਸ ਲਾਈਨ ਵਿੱਚ ਰਹਿੰਦਾ ਸੀ।

ਤਰਨ ਤਾਰਨ: ਪੰਜਾਬ ਪੁਲਿਸ ਦੇ ASI ਦਾ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਕਤਲ

ਘਟਨਾ ਸ਼ਨੀਵਾਰ ਦੀ ਰਾਤ ਕਰੀਬ 11.30 ਵਜੇ ਦੀ ਹੈ, ਜਦੋਂ ਉਹ ਆਪਣੇ ਪੁੱਤਰ ਮਨਪ੍ਰੀਤ ਸਿੰਘ ਨਾਲ ਨੇੜਲੇ ਪਿੰਡ ਕੱਕਾ ਕੰਡਿਆਲਾ ਦੇ ਡਾਕਟਰ ਕੋਲ ਦਵਾਈ ਲੈਣ ਗਿਆ ਸੀ। ਵਾਪਸ ਪਰਤਦੇ ਸਮੇਂ ਦੋ ਲੁਟੇਰਿਆਂ ਵੱਲੋਂ ਅੰਮ੍ਰਿਤਸਰ ਰੋਡ ‘ਤੇ ਪੁਲਿਸ ਲਾਈਨ ਨੇੜੇ ਦੋਵਾਂ ਨੂੰ ਰੋਕ ਲਿਆ ਗਿਆ। ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋਹਾਂ ਤੋਂ ਨਕਦੀ ਦੀ ਮੰਗ ਕੀਤੀ। ਗੁਰਦੀਪ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਆਪਣਾ ਪਰਸ ਅਤੇ ਮੋਬਾਈਲ ਲੁਟੇਰਿਆਂ ਨੂੰ ਦੇ ਦਿੱਤਾ ਪਰ ਗੁਰਦੀਪ ਸਿੰਘ ਨੇ ਲੁਟੇਰਿਆਂ ਖਿਲਾਫ ਵਿਰੋਧ ਜਤਾਇਆ।

ਇਸ ਦੌਰਾਨ ਇੱਕ ਲੁਟੇਰੇ ਨੇ ਗੁਰਦੀਪ ਸਿੰਘ 'ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਇੱਕ ਗੋਲੀ ਗੁਰਦੀਪ ਸਿੰਘ ਦੀ ਛਾਤੀ ਵਿੱਚ ਲੱਗੀ ਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਹੀ ਇਲਾਕੇ ਵਿੱਚ ਨਾਕਾਬੰਦੀ ਕਰਵਾ ਦਿੱਤੀ ਗਈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

Last Updated : Nov 1, 2020, 12:45 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.