ਲੁਧਿਆਣਾ: ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਇਕ ਪਾਸੇ ਸੂਬੇ ਵਿੱਚ ਲਗਾਤਾਰ ਸਿੱਖ ਜੱਥੇਬੰਦੀਆਂ ਵਲੋਂ ਮੁਹਿੰਮ ਵਿੱਢੀ ਗਈ ਹੈ। ਅੱਜ ਵੀਰਵਾਰ ਨੂੰ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਬਿਆਨਾਂ ਦੀ ਨਿਖੇਧੀ ਕਰਿਦਆ ਕਿਹਾ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ orders of the Supreme Court are being violated ਉਲੰਘਣਾ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਵਾਅਦਾ ਕਰਕੇ ਮੁਕਰੀ ਹੈ।
ਇਸ ਦੌਰਾਨ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਬੀਤੇ ਦਿਨ ਕੇਂਦਰੀ ਮੰਤਰੀ ਵੱਲੋਂ ਕਿਹਾ ਗਿਆ ਕੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਦਮ ਨਹੀਂ ਚੁੱਕ ਰਹੀਆਂ ਸੀ ਜਿਸ ਨੂੰ ਲੈਕੇ ਰਾਜੋਆਣਾ ਦੀ ਭੈਣ ਨੇ ਸਵਾਲ ਖੜ੍ਹੇ ਕੀਤੇ ਨੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਅਣਗੌਲਿਆ ਜਾ ਰਿਹਾ ਹੈ। ਰਾਜੋਆਣਾ ਦੀ ਭੈਣ ਨੇ ਕਿਹਾ ਕਿ 3 ਸਾਲ ਪਹਿਲਾਂ ਹੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਚ ਤਬਦੀਲ ਕੀਤਾ ਜਾ ਚੁੱਕਾ ਹੈ, ਇਸ ਸਬੰਧੀ ਬਕਾਇਦਾ ਆਰਡਰ ਹੋ ਚੁਕੇ ਨੇ ਪਰ ਇਸ ਦੇ ਬਾਵਜੂਦ ਨਿਯਮਾਂ ਨੂੰ ਅਣਗੌਲਿਆ ਜਾ ਰਿਹਾ ਹੈ। 27 ਸਾਲ ਜੇਲ੍ਹ ਕੱਟ ਚੁੱਕੇ ਨੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ 550 ਸਾਲਾਂ ਪ੍ਰਕਾਸ਼ ਪੁਰਬ ਤੇ ਕੇਂਦਰ ਨੇ ਵਾਅਦਾ ਕੀਤਾ ਸੀ ਜਿਸ ਤੋਂ ਓਹ ਮੁਕਰ ਚੁੱਕੇ ਨੇ, 6 ਵਾਰ ਸੁਪਰੀਮ ਕੋਰਟ ਵੀ ਹੁਕਮ ਜਾਰੀ ਕਰ ਚੁੱਕੀ ਹੈ ਇਸ ਦੇ ਬਾਵਜੂਦ ਵੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਅਜਿਹਾ ਬਿਆਨ ਦੇਣਾ ਨਹੀਂ ਸੋਭਦਾ, ਉਨ੍ਹਾਂ ਕਿਹਾ ਕਿ ਕਾਨੂੰਨ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਇਸ ਤੇ ਸਰਕਾਰਾਂ ਨੂੰ ਸੋਚਣਾ ਚਾਹੀਦਾ ਹੈ ਕਿਉਂਕਿ ਉਹ ਪਹਿਲਾਂ ਹੀ ਬਹੁਤ ਤਸ਼ੱਦਦ ਸਹਿ ਚੁੱਕੇ ਨੇ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਤੁਰੰਤ ਇਸ ਵੱਲ ਕੋਈ ਫੈਸਲਾ ਲਿਆ ਜਾਵੇ।
ਇਹ ਵੀ ਪੜੋ:- ਬੰਦੀ ਸਿੰਘਾਂ ਦਾ ਮਸਲਾ ਭੱਖਿਆ, SGPC ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਸਮਾਂ