ਤਰਨ ਤਾਰਨ: ਤਹਿਸੀਲ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਘੱਗੇ ਤੋਂ ਇੱਕ ਮਹਿਲਾ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਮਹਿਲਾ ਨਾਲ ਡਿੱਪੂ ਹੋਲਡਰ ਵੱਲੋਂ ਆਪਸੀ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕਰਨ ਤੇ ਮਹਿਲਾ ਦੇ ਕੱਪੜੇ ਪਾੜਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਵੀਡੀਓ ਬਾਰੇ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਵੀਡੀਓ ਪਿੰਡ ਦੀ ਹੀ ਇੱਕ ਦਲਿਤ ਮਹਿਲਾ ਦੀ ਹੈ।
ਮਹਿਲਾ 'ਤੇ ਹੋਏ ਇਸ ਤਸ਼ੱਦਦ ਦਾ ਕਿਸਾਨ ਜੱਥੇਬੰਦੀਆਂ ਨੇ ਵੀ ਵਿਰੋਧ ਕੀਤਾ ਹੈ। ਕਿਸਾਨ ਆਗੂ ਵੱਲੋਂ ਡਿੱਪੂ ਹੋਲਡਰ ਦੇ ਮਾੜੇ ਵਤੀਰੇ ਦੀ ਨਿਖੇਧੀ ਕਰਦਿਆਂ ਲਾਇਸੈਂਸ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਉੱਥੇ ਡਿੱਪੂ ਹੋਲਡਰ ਜਸਵੰਤ ਸਿੰਘ ਨੇ ਕੈਮਰੇ ਅੱਗੇ ਆਉਣ ਤੋਂ ਮਨ੍ਹਾ ਕਰ ਦਿੱਤਾ ਤੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ, ਜਦ ਕਿ ਮੌਕੇ 'ਤੇ ਮੌਜੂਦ ਜੀਓਜੀ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਹ ਵੀ ਡਿੱਪੂ ਹੋਲਡਰ ਦੇ ਹੱਕ ਦੀ ਗੱਲ ਕਰਦੇ ਨਜ਼ਰ ਆਏ।
ਫਿਲਹਾਲ ਏ.ਐਫ.ਐਸ.ਓ ਵੱਲੋਂ ਮਾਮਲੇ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਅਜ਼ਾਦੀ ਦੇ 74 ਸਾਲ ਬਾਅਦ ਵੀ ਸਮਾਜ ਵਿੱਚ ਦਲਿਤਾਂ ਤੇ ਪੱਛੜੀਆਂ ਜਾਤਾਂ ਨਾਲ ਹੋ ਰਿਹਾ ਵਿਤਕਰਾ ਸਾਡੇ ਪੜ੍ਹੇ ਲਿਖੇ ਸਮਾਜ ਲਈ ਖ਼ੁਦ ਨੂੰ ਸ਼ੀਸ਼ਾ ਵਿਖਾਉਣ ਵਾਲੀ ਗੱਲ ਹੈ।