ਤਰਨ ਤਾਰਨ: ਸ਼ਹਿਰ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਅਕਾਲੀ ਦਲ ਦੀ ਰੋਸ ਰੈਲੀ ਦੇ ਪ੍ਰਬੰਧਾਂ ਦਾ ਸੀਨੀਅਰ ਅਕਾਲੀ ਆਗੂਆਂ ਨੇ ਜਾਇਜ਼ਾ ਲਿਆ। ਵਿਰਸਾ ਸਿੰਘ ਵਲਟੋਹਾ ਅਤੇ ਹਰਮੀਤ ਸਿੰਘ ਸੰਧੂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਨ ਲਈ 35-40 ਹਜ਼ਾਰ ਲੋਕਾਂ ਦੇ ਰੈਲੀ ਵਿੱਚ ਪੁੱਜਣ ਦੀ ਗੱਲ ਕਹੀ।
ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਦੀਆਂ ਦਰਾਂ 5 ਰੁਪਏ ਸੀ ਅਤੇ ਹੁਣ ਉਸ ਸਮੇਂ ਨਾਲੋਂ ਕਰੀਬ ਦੁਗੱਣੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਸਿੱਖਿਆ ਲਈ ਕੀਤੇ ਗਏ ਐਲਾਨਾਂ ਦਾ ਲੇਖਾ-ਜੋਖਾ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨਾ ਹੀ ਸਮਾਰਟ ਫੋਨ ਦਿੱਤੇ, ਨਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਇਨ੍ਹਾਂ ਸਭ ਵਾਅਦਾ ਖ਼ਿਲਾਫੀ ਦੇ ਰੋਸ ਵਜੋਂ ਅਕਾਲੀ ਵਰਕਰ ਇਸ ਰੈਲੀ ਵਿੱਚ ਰੋਸ ਪ੍ਰਗਟ ਕਰਨ ਲਈ ਪਹੁੰਚਣਗੇ।
ਇਸ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਕਈ ਸੀਨੀਅਰ ਅਕਾਲੀ ਆਗੂ ਰੈਲੀ ਦਾ ਸੰਬੋਧਨ ਕਰਨਗੇ।