ਤਰਨ ਤਾਰਨ: ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨਾਲ ਸਕੂਲ ਦੇ ਚਪੜਾਸੀ ਵੱਲੋਂ ਕਥਿਤ ਤੌਰ 'ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਤੇ ਸਕੂਲ ਪ੍ਰਸ਼ਾਸਨ ਮੂਕ-ਦਰਸ਼ਕ ਬਣਿਆ ਹੋਇਆ ਹੈ। ਪੀੜਤ ਪਰਿਵਾਰ ਨੇ ਇਸਦੀ ਇਤਲਾਹ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੀੜ੍ਹਤ ਪਰਿਵਾਰ ਮੁਤਾਬਿਕ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਪੀੜਤ ਲੜਕੀ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਅਤੇ ਵਿਦਿਆਰਥਣ ਵੱਲੋਂ ਆਪਣੇ ਮਾਤਾ-ਪਿਤਾ ਨੂੰ ਜਦ ਇਸ ਮਾਮਲੇ ਬਾਰੇ ਦੱਸਿਆ ਗਿਆ, ਤਾਂ ਪਰਿਵਾਰ ਨੇ ਮਾਮਲਾ ਸਕੂਲ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਪਰ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਦੁਬਾਉਣ ਲਈ ਪੀੜਤ ਪਰਿਵਾਰ 'ਤੇ ਦਬਾਅ ਬਣਾਇਆ ਗਿਆ।
ਪਰਿਵਾਰ ਨੇ ਮੰਗ ਕੀਤੀ ਕਿ ਮੁਲਜ਼ਮ ਖਿਲਾਫ਼ ਸਿੱਖਿਆ ਵਿਭਾਗ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਧਰ, ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਜਗਜੀਤ ਸਿੰਘ ਚਾਹਲ ਨੇ ਕਿਹਾ ਕਰਮਚਾਰੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।