ETV Bharat / state

ਕਾਂਗਰਸੀ ਸਰਪੰਚ ‘ਤੇ ਲੱਗੇ ਸ਼ਮਸ਼ਾਨ ਘਾਟ ਢਾਹੁਣ ਦੇ ਇਲਜ਼ਾਮ

author img

By

Published : Mar 17, 2022, 10:34 AM IST

ਪਿੰਡ ਤਲਵੰਡੀ ਬੁੱਧ ਸਿੰਘ ਵਿਖੇ ਕਾਂਗਰਸ ਪਾਰਟੀ ਦੇ ਸਰਪੰਚ (Congress Party Sarpanch) ਵੱਲੋਂ ਜ਼ਬਰਦਸਤੀ ਪੈਣ ਦਾ ਪੁਰਾਣਾ ਸ਼ਮਸ਼ਾਨ ਘਾਟ ਢਾਹ ਕੇ ਉਸ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਗਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕਾਂਗਰਸੀ ਸਰਪੰਚ Congress Party Sarpanch() ਵੱਲੋਂ ਪਿੰਡ ਦਾ 100 ਸਾਲ ਪੁਰਾਣਾ ਸ਼ਮਸ਼ਾਨਘਾਟ ਢਾਹ ਦਿੱਤਾ ਗਿਆ ਹੈ।

ਕਾਂਗਰਸੀ ਸਰਪੰਚ ‘ਤੇ ਲੱਗੇ ਗੰਭੀਰ ਇਲਜ਼ਾਮ
ਕਾਂਗਰਸੀ ਸਰਪੰਚ ‘ਤੇ ਲੱਗੇ ਗੰਭੀਰ ਇਲਜ਼ਾਮ

ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran) ਅਧੀਨ ਪੈਂਦੇ ਪਿੰਡ ਤਲਵੰਡੀ ਬੁੱਧ ਸਿੰਘ ਵਿਖੇ ਕਾਂਗਰਸ ਪਾਰਟੀ ਦੇ ਸਰਪੰਚ (Congress Party Sarpanch) ਵੱਲੋਂ ਜ਼ਬਰਦਸਤੀ ਪੈਣ ਦਾ ਪੁਰਾਣਾ ਸ਼ਮਸ਼ਾਨ ਘਾਟ ਢਾਹ ਕੇ ਉਸ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਗਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕਾਂਗਰਸੀ ਸਰਪੰਚ (Congress Party Sarpanch) ਵੱਲੋਂ ਪਿੰਡ ਦਾ 100 ਸਾਲ ਪੁਰਾਣਾ ਸ਼ਮਸ਼ਾਨਘਾਟ ਢਾਹ ਦਿੱਤਾ ਗਿਆ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸ਼ਮਸ਼ਾਨਘਾਟ ਵਿੱਚ ਸਰਕਾਰੀ ਚਾਰਦੀਵਾਰੀ ਅਤੇ ਸਰਕਾਰੀ ਇਮਾਰਤ ਵੀ ਬਣੀ ਹੋਈ ਸੀ, ਪਰ ਸਰਪੰਚ ਵੱਲੋਂ ਜ਼ਬਰਦਸਤ ਸ਼ਮਸ਼ਾਨਘਾਟ ਨੂੰ ਇੱਕ ਥਾਂ ਤੋਂ ਦੂਜੀ ਥਾਂ ‘ਤੇ ਤਬਦੀਲ ਕੀਤਾ ਗਿਆ ਹੈ ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਵਾਂ ਸ਼ਮਸ਼ਾਨਘਾਟ ਬਣਾਇਆ ਗਿਆ ਹੈ ਉਹ ਸਕੂਲ ਦੇ ਬਿਲਕੁਲ ਨਾਲ ਜੋੜ ਕੇ ਬਣਾਇਆ ਗਿਆ। ਜਿੱਥੇ ਬੱਚਿਆਂ ਦੇ ਭਵਿੱਖ ਨਾਲ ਵੀ ਖਿਲਵਾੜ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ (Demand from Punjab Government) ਕੀਤੀ ਹੈ ਕਿ ਉਕਤ ਸਰਪੰਚ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁਰਾਣੇ ਸ਼ਮਸ਼ਾਨਘਾਟ ਦੀ ਫਿਰ ਤੋਂ ਉਸਾਰੀ ਪੁਰਾਣੀ ਜਗ੍ਹਾ ‘ਤੇ ਹੀ ਕੀਤੀ ਜਾਵੇ।

ਕਾਂਗਰਸੀ ਸਰਪੰਚ ‘ਤੇ ਲੱਗੇ ਗੰਭੀਰ ਇਲਜ਼ਾਮ

ਉਧਰ ਜਦ ਇਸ ਸਬੰਧੀ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਕੋਈ ਸ਼ਮਸ਼ਾਨਘਾਟ ਨਹੀਂ ਢਾਹਿਆ ਗਿਆ, ਉਨ੍ਹਾਂ ਕਿਹਾ ਕਿ ਪਿੰਡ ਦੇ ਜਿਹੜੇ ਲੋਕ ਇਲਜ਼ਾਮ ਲਗਾ ਰਹੇ ਹਨ, ਉਹ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਨਵੇਂ ਸ਼ਮਸ਼ਾਨਘਟ ਦਾ ਉਦਘਾਟਨ ਕੀਤਾ ਗਿਆ ਸੀ, ਉਸ ਦਿਨ ਵਿਰੋਧ ਕਰਨ ਵਾਲੇ ਪਿੰਡ ਦੇ ਸਾਰੇ ਲੋਕ ਮੌਕੇ ‘ਤੇ ਮੌਜੂਦ ਸਨ।

ਦੂਜੇ ਪਾਸੇ ਜਦੋਂ ਇਸ ਸਬੰਧੀ ਮੌਕੇ ‘ਤੇ ਪਹੁੰਚੇ ਬਲਾਕ ਵਲਟੋਹਾ ਵਿੱਚ ਤੈਨਾਤ ਪੰਚਾਇਤ ਅਫ਼ਸਰ ਨਿਰਵੈਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਹੈ ਅਤੇ ਸ਼ਮਸ਼ਾਨਘਾਟ ਨੂੰ ਸਰਪੰਚ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਮੌਜੂਦਾਂ ਸਰਪੰਚ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸੈਕਟਰ 38 ਵਿੱਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.