ਤਰਨਤਾਰਨ: ਸਰਹੱਦੀ ਪਿੰਡ ਛੀਨਾ ਬਿਧੀ ਚੰਦ (Border village Chhina Bidhi Chand) ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਘਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਘਰ ਵਿੱਚ ਦਾਖ਼ਲ ਹੋ ਕੇ ਜਿੱਥੇ ਗੋਲੀਆਂ ਚਲਾਈਆਂ ਗਈਆਂ ਹਨ, ਉੱਥੇ ਹੀ ਘਰ ਦੀ ਤੋੜਭੰਨ ਵੀ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ‘ਤੇ ਕੀਤੇ ਹਮਲੇ ਦੀ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਜਿਸ ਵਿੱਚ ਕੁਝ ਨੌਜਵਾਨ ਕਿਵੇਂ ਘਰ ‘ਤੇ ਹਮਲਾ ਕਰ ਰਹੇ ਹਨ, ਉਹ ਵੇੇਖੇ ਜਾ ਰਹੇ ਹਨ।
ਪੀੜਤ ਪਰਿਵਾਰ ਮੁਤਾਬਕ ਕੁਝ ਦਿਨ ਪਹਿਲਾਂ ਮਾਮੂਲੀ ਤਕਰਾਰ ਹੋਇਆ ਸੀ, ਜਿਸ ਤੋਂ ਬਾਅਦ ਨਵਰੂਪ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਮਿਲਕੇ ਘਰ (Home) ‘ਤੇ ਹਮਲਾ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਦੌਰਾਨ ਸਤਿੰਦਰ ਪਾਲ ਅਤੇ ਰਾਜਪਾਲ ਸਿੰਘ ਨੇ ਦੱਸਿਆ ਕਿ ਇਹ ਸਿਰਫ਼ ਇੱਕ ਮਾਮੂਲੀ ਤਕਰਾਰ ਸੀ, ਪਰ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਜੰਗ ਦਾ ਮੈਦਾਨ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਸਾਡੇ ਘਰ ਦੀਆਂ ਔਰਤਾਂ ਦੀ ਜਿੱਥੇ ਕੁੱਟਮਾਰ ਕੀਤੀ ਹੈ, ਉੱਥੇ ਹੀ ਉਨ੍ਹਾਂ ਨਾਲ ਗਾਲੀ-ਗਲੋਚ ਵੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਵਿੱਚ ਉਨ੍ਹਾਂ ਦੇ ਘਰ ਦੇ ਕਈ ਮੈਂਬਰ ਜ਼ਖ਼ਮੀ ਵੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਉਨ੍ਹਾਂ ਦੇ ਕਈ ਮੈਂਬਰ ਮਸਾ ਜਾਨ ਬਚਾਕੇ ਘਰ ਤੋਂ ਬਾਹਰ ਨਿਕਲੇ ਹਨ। ਇਸ ਮੌਕੇ ਪੀੜਤ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀ.ਐੱਸ.ਪੀ. ਬਰਜਿੰਦਰ ਸਿੰਘ (DSP Barjinder Singh) ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਲੱਸੀ ਪੀਣ ਕਾਰਨ ਤਿੰਨ ਬੱਚਿਆਂ ਸਮੇਤ ਪੰਜ ਲੋਕ ਹੋਏ ਬੀਮਾਰ, ਹਸਪਤਾਲ 'ਚ ਦਾਖਲ