ETV Bharat / state

ਕਾਂਗਰਸ ਨੇ ਹੀ ਸਰਬੱਤ ਦੇ ਭਲੇ ਵਾਲੀ ਥਾਂ 'ਤੇ ਚੜ੍ਹਾਏ ਸੀ ਟੈਂਕ : ਮਜੀਠਿਆ

author img

By

Published : Apr 17, 2019, 5:55 PM IST

Updated : Apr 17, 2019, 7:09 PM IST

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪ੍ਰਚਾਰ ਦੌਰਾਨ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ। ਮਜੀਠੀਆ ਨੇ ਕਿਹਾ ਕਿ ਸਭ ਤੋਂ ਵੱਧ ਚੇਅਰਮੈਨੀਆਂ ਅਤੇ ਹੋਰ ਅਹੁੱਦੇ ਵੀ ਬ੍ਰਹਮਪੁਰਾ ਅਤੇ ਪਰਿਵਾਰ ਨੂੰ ਮਿਲੇ ਸਨ, ਲੇਕਿਨ ਪੁੱਤਰ ਮੋਹ ਕਰ ਕੇ ਬ੍ਰਹਮਪੁਰਾ ਨੇ ਆਪਣੀ ਹੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਮਜੀਠਿਆ

ਖਡੂਰ ਸਾਹਿਬ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵੱਲੋਂ ਵਿਸ਼ਾਲ ਚੋਣ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਐਸਜੀਪੀਸੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਅਤੇ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਮਜੀਠਿਆ

ਇਸ ਮੌਕੇ ਬਿਕਰਮ ਸਿੰਘ ਮਜੀਠਿਆ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਤਿੱਖੇ ਸ਼ਬਦਾਵਲੀ ਹਮਲੇ ਕਰਦੇ ਕਿਹਾ ਕਿ ਬ੍ਰਹਮਪੁਰਾ ਨੂੰ ਪਾਰਟੀ ਵਲੋਂ ਹਮੇਸ਼ਾ ਹੀ ਬਣਦਾ ਮਾਣ-ਸਨਮਾਣ ਦਿੱਤਾ ਗਿਆ ਸੀ ਅਤੇ ਸਭ ਤੋਂ ਵੱਧ ਚੇਅਰਮੈਨੀਆਂ ਅਤੇ ਹੋਰ ਅਹੁੱਦੇ ਵੀ ਬ੍ਰਹਮਪੁਰਾ ਨੇ ਆਪਣੇ ਪਰਿਵਾਰ ਦੇ ਲੋਕਾਂ ਨੂੰ ਦਿਵਾਏ ਸਨ। ਬ੍ਰਹਮਪੁਰਾ ਹਮੇਸ਼ਾ ਹੀ ਅਕਾਲੀ ਦਲ ਨੂੰ ਆਪਣੀ ਮਾਂ ਪਾਰਟੀ ਦੱਸਦੇ ਹੁੰਦੇ ਸਨ, ਲੇਕਿਨ ਹੁਣ ਪੁੱਤਰ ਮੋਹ ਵਿੱਚ ਆ ਕੇ ਆਪਣੀ ਹੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨਾਂ ਨੇ ਇਸ ਮੌਕੇ ਕਾਂਗਰਸ ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਸਿੱਖਾਂ ਦੀ ਦੁਸ਼ਮਣ ਹੈ, ਜਿਸ ਵੱਲੋਂ ਟੈਂਕਾਂ, ਤੋਪਾਂ ਨਾਲ ਸ੍ਰੀ ਹਰਮਿੰਦਰ ਸਾਹਿਬ 'ਤੇ ਹਮਲਾ ਕਰਕੇ ਦਰਬਾਰ ਸਾਹਿਬ ਨੂੰ ਢਹਿ ਢੇਰੀ ਕੀਤਾ, ਉਥੇ ਹੀ ਦਿੱਲੀ ਵਿੱਚ 1984 ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ।

Pawan Sharma, TarnTaran                     Date 17 April 2019 

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵੱਲੋਂ ਕੀਤਾ ਗਿਆ ਚੋਣ ਪ੍ਰਚਾਰ
ਐਂਕਰ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵੱਲੋਂ ਵਿਸ਼ਾਲ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ, ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਹਰਮੀਤ ਸਿੰਘ ਸੰਧੂ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਅਲਵਿੰਦਰਪਾਲ ਸਿੰਘ ਪੱਖੋਕੇ, ਐਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਅਤੇ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਬਿਕਰਮ ਸਿੰਘ ਮਜੀਠਿਆ ਨੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਤਿੱਖੇ ਸ਼ਬਦਾਵਲੀ ਹਮਲੇ ਕੀਤੇ ਅਤੇ ਕਿਹਾ ਕਿ ਬ੍ਰਹਮਪੁਰਾ ਨੂੰ ਪਾਰਟੀ ਨੇ ਹਮੇਸ਼ਾ ਹੀ ਬਣਦਾ ਮਾਣ-ਸਨਮਾਣ ਦਿੱਤਾ ਗਿਆ ਸੀ ਤੇ ਸਭ ਤੋਂ ਵੱਧ ਚੇਅਰਮੈਨੀਆਂ ਤੇ ਹੋਰ ਅਹੁੱਦੇ ਵੀ ਬ੍ਰਹਮਪੁਰਾ ਨੇ ਆਪਣੇ ਪਰਿਵਾਰ ਦੇ ਲੋਕਾਂ ਨੂੰ ਦਿਵਾਏ ਸਨ। ਉਨਾਂ ਕਿਹਾ ਕਿ ਬ੍ਰਹਮਪੁਰਾ ਹਮੇਸ਼ਾ ਹੀ ਅਕਾਲੀ ਦਲ ਨੂੰ ਆਪਣੀ ਮਾਂ ਪਾਰਟੀ ਦੱਸਦੇ ਹੁੰਦੇ ਸਨ, ਲੇਕਿਨ ਹੁਣ ਪੁੱਤਰ ਮੋਹ ਵਿੱਚ ਆ ਕੇ ਆਪਣੀ ਹੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨਾਂ ਨੇ ਇਸ ਮੌਕੇ ਕਾਂਗਰਸ ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਸਿੱਖਾਂ ਦੀ ਦੁਸ਼ਮਣ ਜਮਾਤ ਹੈ, ਜਿਸ ਵੱਲੋਂ ਟੈਂਕਾਂ, ਤੋਪਾ ਨਾਲ ਸ੍ਰੀ ਹਰਮਿੰਦਰ ਸਾਹਿਬ ਤੇ ਹਮਲਾ ਕਰਕੇ ਢਹਿ ਢੇਰੀ ਕੀਤਾ, ਉਥੇ ਹੀ ਦਿੱਲੀ ਵਿੱਚ 1984 ਦੌਰਾਨ ਸਿੱਖ ਵਿਰੋਧੀ ਦੰਗਿਆਂ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਇਸ ਮੌਕੇ ਬਾਕੀ ਆਗੂਆਂ ਵੱਲੋਂ ਵੀ ਕਾਂਗਰਸ ਸਮੇਤ ਬਾਕੀ ਪਾਰਟੀਆਂ ਤੇ ਵੀ ਤਿੱਖੇ ਹਮਲੇ ਕੀਤੇ ਗਏ। ਇਸ ਮੌਕੇ ਬੀਬੀ ਜਗੀਰ ਕੌਰ ਵੱਲੋਂ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਦਿਆਂ ਹੋਇਆ ਆਪਣੇ ਲਈ ਲੋਕਾਂ ਕੋਲੋਂ ਵੋਟ ਮੰਗੇ ਗਏ ਅਤੇ ਉਨਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਉਨਾਂ ਨੂੰ ਪਾਰਲੀਮੈਂਟ ਵਿੱਚ ਭੇਜਦੇ ਹਨ ਤਾਂ ਉਹ ਹਲਕੇ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਦੀ ਸਮੁੱਚੀ ਟੀਮ ਵੱਲੋਂ ਆਏ ਹੋਏ ਆਗੂਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। 

 ਸੰਬੋਧਨ : ਬਿਕਰਮ ਸਿੰਘ ਮਜੀਠੀਆ
 ਇਸ ਮੌਕੇ ਪਾਰਟੀ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪਾਰਟੀ ਹਲਕੇ ਵਿੱਚੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗੀ। ਉਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਤੇ ਵੀ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਜੋ ਇਨਸਾਨ ਧੀਆਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕਰਦਾ ਹੈ ਤੇ ਜਿੱਤਣ ਤੋਂ ਬਾਅਦ ਉਹ ਕੀ ਕਰੇਗਾ। ਇਸ ਬਾਰੇ ਲੋਕਾਂ ਨੂੰ ਖੁਦ ਫ਼ੈਸਲਾ ਕਰਨਾ ਚਾਹੀਦਾ ਹੈ। 

ਪਵਨ ਸ਼ਰਮਾ, ਤਰਨਤਾਰਨ
Last Updated : Apr 17, 2019, 7:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.