ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਵਰਨਾਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹੰਗਾਮੀ ਮੀਟਿੰਗ ਸਾਬਕਾ ਰਸਾਲ ਸਿੰਘ ਦੀ ਯੋਗ ਅਗਵਾਈ ਹੇਠ ਹੋਈ। ਜਿਸ ਵਿੱਚ ਵੱਡੇ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਹਿੱਸਾ ਲਿਆ।
ਇਸ ਉਪਰੰਤ ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਸਪੁੱਤਰ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਕਾਂਗਰਸ ਪਾਰਟੀ 'ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਵਿਨਾਸ਼ ਹੀ ਕੀਤਾ ਹੈ, ਜਿਸ ਨੂੰ ਲੈ ਕੇ ਹੁਣ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਉਤਾਵਲੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਲੋਂ ਜਿਸ ਤਰੀਕੇ ਨਾਲ ਹਲਕੇ ਦੇ ਵੋਟਰਾਂ ਨੂੰ ਧਮਕਾਇਆ ਜਾ ਰਿਹਾ ਹੈ ਉਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਬੌਖਲਾਹਟ ਵਿੱਚ ਆ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਵੇਖ ਕੇ ਹੁਣ ਧਮਕੀਆਂ ਦੇਣ ਤੇ ਉਤਰ ਆਈ ਹੈ।
ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਲੋੜ ਨਹੀਂ ਸ਼੍ਰੋਮਣੀ ਅਕਾਲੀ ਦਲ ਅਤੇ ਉਹ ਉਨ੍ਹਾਂ ਦੇ ਨਾਲ ਰਾਤ ਦਿਨ ਖੜ੍ਹੇ ਹਨ, ਇਸ ਉਪਰੰਤ ਪਿੰਡ ਵਰਨਾਲੇ ਤੋਂ ਕਈ ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਪਾਰਟੀ ਵਿੱਚ ਸ਼ਾਮਿਲ ਹੋਏ ਵਰਕਰ
ਇਸ ਉਪਰੰਤ ਪਾਰਟੀ ਵਿੱਚ ਸ਼ਾਮਲ ਹੋਏ ਭੋਲਾ ਸਿੰਘ, ਮੇਜਰ ਸਿੰਘ, ਨਾਜਰ ਸਿੰਘ, ਮੇਹਰ ਸਿੰਘ, ਸੁਖਚੈਨ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਯੋਧਵਿੰਦਰ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਸਰਵਣ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ, ਲਾਡੀ, ਸਾਰਜ ਸਿੰਘ, ਅਕਾਸ਼ਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ:ਪ੍ਰਚਾਰ ਦਾ ਚਿਹਰਾ ਕੌਣ ਬਣਦਾ ਹੈ, ਹਾਈਕਮਾਂਡ ਕਰੇਗੀ ਫੈਸਲਾ: ਤਿਵਾੜੀ