ਤਰਨਤਾਰਨ: ਸ਼ਹਿਰ ਵਿੱਚ ਕਰਫਿਊ ਦੌਰਾਨ ਸਮਾਜ ਸੇਵਕਾਂ ਨੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੂੰ ਠੰਡੇ ਪਾਣੀ ਦੀਆਂ ਛੋਟੀਆਂ ਬੋਤਲਾਂ ਤੇ ਕੋਲਡ ਡਰਿੰਕ ਵੰਡੀਆਂ। ਪੰਜਾਬ ਵਿੱਚ ਕਈ ਦਿਨਾਂ ਤੋਂ ਕਰਫਿਊ ਲੱਗਿਆ ਹੋਇਆ ਹੈ। ਇਸ ਦੌਰਾਨ ਪੰਜਾਬ ਪੁਲਿਸ ਮੁਲਾਜ਼ਮ ਤੇ ਅਫ਼ਸਰਾਂ ਵੱਲੋ ਪੂਰੀ ਤਨਦੇਹੀ ਨਾਲ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
ਇਸ ਮੌਕੇ ਐਸਪੀ ਜਗਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਉੱਘੇ ਸਮਾਜ ਸੇਵਕਾਂ ਵੱਲੋ ਪਿੱਛਲੇ ਕੁਝ ਵੱਖ-ਵੱਖ ਚੌਕਾਂ 'ਤੇ ਡਿਊਟੀ ਕਰ ਰਹੇ ਕਰਮਚਾਰੀਆਂ ਲਈ ਪੀਣ ਲਈ ਪਾਣੀ ਦੀਆਂ ਬੋਤਲਾਂ ਤੇ ਕੋਲਡ ਡਰਿੰਕ ਦੀ ਸੇਵਾ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸਮਾਜ ਸੇਵਕ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਕਰਫਿਊ ਲਗਾ ਦਿੱਤਾ ਗਿਆ ਹੈ, ਜਿਸ ਕਾਰਨ ਬਜ਼ਾਰ ਵਿੱਚ ਦੁਕਾਨਾਂ ਬੰਦ ਹੋਣ ਕਾਰਨ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਮਿਲ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਜ ਸੇਵਕਾਂ ਵੱਲੋ ਪਹਿਲਾਂ ਅੰਮ੍ਰਿਤਸਰ ਤੇ ਹੁਣ ਤਰਨਤਾਰਨ ਸ਼ਹਿਰ ਵਿੱਚ ਵੱਖ-ਵੱਖ ਚੌਕਾਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੀਣ ਵਾਲੇ ਪਾਣੀ ਦੀਆਂ ਛੋਟੀਆਂ ਬੋਤਲਾਂ ਤੇ ਕੋਲਡ ਡਰਿੰਕ ਦੀਆਂ ਬੋਤਲਾਂ ਵੰਡੀਆਂ ਜਾ ਰਹੀਆਂ ਹਨ।