ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਨੋਰੰਗਾਬਾਦ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋ ਇਨਸਾਨਿਅਤ ਨੁੰ ਸ਼ਰਮਾਨਕ ਕਰਨ ਵਾਲੀ ਘਟਨਾ ਸਾਹਮਣੇ ਆਈ। ਦੱਸ ਦਈਏ ਕਿ ਇਕ ਪੁੱਤ ਨੇ ਆਪਣੀ ਮਾਂ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਜ਼ਮੀਨੀ ਵਿਵਾਦ ਦੇ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਕਤ ਮੁਲਜ਼ਮ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਹੈ।
ਦੱਸ ਦਈਏ ਕਿ ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਚ ਸੋਗ ਦਾ ਮਾਹੌਲ ਹੈ। ਮ੍ਰਿਤਕ ਮਹਿਲਾ ਦੀ ਕੁੜੀ ਨੇ ਦੱਸਿਆ ਕਿ ਉਸਦੀ ਮਾਂ ਅਤੇ ਭਰਾ ਦਾ ਜਮੀਨੀ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚਲ ਰਿਹਾ ਸੀ ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਸਦਾ ਭਰਾ ਅਚਾਨਕ ਘਰ ’ਚ ਬੰਦੂਕ ਲੈ ਕੇ ਦਾਖਿਲ ਹੋਇਆ ਸੀ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਉਸਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਜਿਸ ਚ ਉਸਦੀ ਮਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਨਾਸਫ ਦੀ ਗੁਹਾਰ ਲਗਾਈ ਹੈ।
ਇਹ ਵੀ ਪੜੋ: 8 ਸਾਲਾਂ ਬੱਚੀ ਨਾਲ ਛੇੜਛਾੜ ਕਰਨ ਵਾਲੇ ਗ੍ਰੰਥੀ ਦੀ ਹੋਈ ਚੰਗੀ ਸੇਵਾ
ਫਿਲਹਾਲ ਮ੍ਰਿਤਕ ਮਹਿਲਾ ਦੀ ਲੜਕੀ ਅਤੇ ਉਸਦੇ ਪਤੀ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ਤੇ ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।