ਤਰਨਤਾਰਨ: ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਤਿਹਾਸਕ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਬਣੀ ਨਵੀਂ ਜੇਲ੍ਹ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਐੱਮ.ਪੀ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਮੌਜੂਦ ਰਹੇ।
ਇਸ ਮੌਕੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੀਆਂ ਜੇਲ੍ਹਾਂ ਨੂੰ ਆਧੁਨਿਕ ਢੰਗ ਨਾਲ ਬਣਾਉਣਾ ਹੈ। ਜਿਸ ਤਰ੍ਹਾਂ ਹੀ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਨਵੀਂ ਜੇਲ੍ਹ ਨੂੰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜੇਲ੍ਹ ਅੰਦਰ 2780 ਕੈਦੀਆਂ ਨੂੰ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸਹੂਲਤ ਲਈ ਜੇਲ੍ਹਾਂ ਅੰਦਰ ਵਧੀਆ ਖੇਡ ਗਰਾਉਂਡਾ ਬਣਾਇਆ ਗਿਆ ਹੈ।
ਕੈਦੀਆਂ ਦੇ ਕੰਮ ਕਰਨ ਲਈ ਇਸ ਜੇਲ੍ਹ ਵਿੱਚ ਫੈਕਟਰੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ, ਜਿੱਥੇ ਕੈਦੀ ਕੰਮ ਕਾਰ ਕਰਕੇ ਆਪਣਾ ਖ਼ਰਚਾ ਕੱਢ ਸਕਦੇ ਹਨ। ਉਨ੍ਹਾਂ ਕਿਹਾ ਪੰਜਾਬ ਦੀਆਂ ਜੇਲ੍ਹਾਂ ਅੰਦਰ ਹੁਣ ਕੈਦੀਆਂ ਦੇ ਲਈ ਵਧੀਆ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਕੈਦੀਆਂ ਦੀ ਸਿਹਤ ਨੂੰ ਸੁਵੱਛ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਕਤੀ ਦੇ ਫਾਰਮ ਵੰਡੇ ਗਏ ਅਤੇ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਵੀ ਪੜੋ:- ਲੁਧਿਆਣਾ ਬਲਾਸਟ ਤੋਂ ਬਆਦ ਅਦਾਲਤੀ ਕੰਪਲੈਕਸ ਸੁਰੱਖਿਆ ਨੂੰ ਲੈ ਕੇ ਚੌਕਸ