ETV Bharat / state

ਟਕਸਾਲੀਆਂ ਨੇ ਮਾਝੇ 'ਚ ਕੀਤੀ ਭਰਵੀਂ ਰੈਲੀ ,ਸੁਖਦੇਵ ਸਿੰਘ ਢੀਂਡਸਾ ਨੇ ਵੀ ਕੀਤੀ ਸ਼ਿਰਕਤ - ranjit singh brahmpura

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਠੱਠੀਆਂ ਮਹੰਤਾਂ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ 'ਤੇ ਤਿੱਖੇ ਹਮਲੇ ਬੋਲੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਰੈਲੀ ਵਿੱਚ ਸ਼ਿਰਕਤ ਕੀਤੀ।

taksali's hold a big rally in majha , Sukhdev Singh Dhindsa also attends rally
ਟਕਸਾਲੀਆਂ ਨੇ ਮਾਝੇ 'ਚ ਕੀਤੀ ਭਰਵੀਂ ਰੈਲੀ
author img

By

Published : Feb 21, 2020, 9:39 PM IST

ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਠੱਠੀਆਂ ਮਹੰਤਾਂ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ 'ਤੇ ਤਿੱਖੇ ਹਮਲੇ ਬੋਲੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਰੈਲੀ ਵਿੱਚ ਸ਼ਿਰਕਤ ਕੀਤੀ।

ਟਕਸਾਲੀਆਂ ਨੇ ਮਾਝੇ 'ਚ ਕੀਤੀ ਭਰਵੀਂ ਰੈਲੀ

ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅੱਜ ਦੀ ਰੈਲੀ ਦੇ ਇਕੱਠ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਜਿਨ੍ਹਾਂ ਨੂੰ ਇੰਜ ਲੱਗਦਾ ਹੈ, ਕਿ ਟਕਸਾਲੀ 2-4 ਹੀ ਹਨ, ਉਨ੍ਹਾਂ ਨੂੰ ਅੱਜ ਦੇ ਇੱਕਠ ਨੇ ਤੋਂ ਜਾਣਕਾਰੀ ਮਿਲ ਗਈ ਹੋਵੇਗੀ।

ਉਨ੍ਹਾਂ ਆਖਿਆ ਕਿ ਹੁਣ ਪੰਜਾਬ 'ਚ ਨਾ ਕਾਂਗਰਸ ਅਤੇ ਨਾ ਹੀ ਅਕਾਲੀ ਦਲ ਬਾਦਲ ਲੋਕਾਂ ਦਾ ਭਲਾ ਕਰ ਸਕਦੇ। ਇਸ ਲਈ ਸੂਬੇ ਵਿੱਚ ਤੀਜੇ ਬਦਲ ਦੀ ਜ਼ਰੂਰਤ ਹੈ, ਤੇ ਅਕਾਲੀ ਦਲ (ਟਕਸਾਲੀ) ਹਮ ਖਿਆਲੀ ਪਾਰਟੀਆਂ ਨਾਲ ਗਠਜੋੜ ਕਰੇਗਾ, ਜਿਸ ਵਿੱਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ।

'ਅਕਾਲੀ ਦਲ ਨੂੰ ਮੁੜ ਲੈ ਆਵਾਗੇ ਸਿਧਾਂਤਕ ਲੀਂਹਾਂ 'ਤੇ'

ਰਾਜ ਸਭਾ ਮੈਂਬਰ ਤੇ ਅਕਾਲੀ ਦਲ ਬਾਦਲ ਤੋਂ ਬਰਖ਼ਾਸਤ ਕੀਤੇ ਗਏ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨਾਂ ਦਾ ਮੁੱਖ ਟੀਚਾ ਹੈ ਕਿ ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦੇ ਕਬਜੇ ਨੂੰ ਹਟਾਉਣਾ ਅਤੇ ਅਕਾਲੀ ਦਲ ਨੂੰ ਮੁੜ ਉਸ ਦੀਆਂ ਸਿਧਾਂਤਕ ਲੀਂਹਾਂ ਤੇ ਲੈ ਕੇ ਆਉਣਾ ਹੈ।

'ਬੋਨੀ ਅਜਨਾਲਾ ਦੇ ਜਾਣ ਨਾਲ ਨਹੀਂ ਪੈਦਾ ਕੋਈ ਫਰਕ'

ਅੰਮ੍ਰਿਤਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਮੁੜ ਅਕਾਲੀ ਦਲ ਬਾਦਲ ਵਿੱਚ ਕੀਤੀ ਗਈ ਸ਼ਮੂਲੀਅਤ ਬਾਰੇ ਰਣਜੀਤ ਸਿੰਘ ਬ੍ਰਹਮਪੁਰਾ ਕਿ ਉਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਬੋਨੀ ਅਜਨਾਲਾ ਦੇ ਪਿਤਾ ਰਤਨ ਸਿੰਘ ਅਜਨਾਲਾ ਅੱਜ ਵੀ ਅਕਾਲੀ ਦਲ (ਟਕਸਾਲੀ) ਦੇ ਨਾਲ ਹਨ।

ਇਹ ਵੀ ਪੜ੍ਹੋ : ਕੌਮਾਂਤਰੀ ਮਾਂ ਬੋਲੀ ਦਵਿਸ ਉੱਤੇ ਪੰਜਾਬੀਓ ਜ਼ਰਾ ਵਚਿਾਰੋ...

ETV Bharat Logo

Copyright © 2024 Ushodaya Enterprises Pvt. Ltd., All Rights Reserved.