ਤਰਨ ਤਾਰਨ: ਬਰਸਾਤੀ ਮੌਸਮ ਦੌਰਾਨ ਸੰਭਾਵੀ ਹੜਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ ਤੇ ਮੰਡ ਖੇਤਰ ਦਾ ਜਾਇਜ਼ਾ ਲਿਆ। ਇਸ ਦੌਰਾਨ ਕਿਸਾਨਾਂ ਨੇ ਡੀਸੀ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਪੈਸੇ ਇੱਕਠੇ ਕਰ ਕੇ ਧੂਸੀ ਬੰਨ ਬੰਨਿਆ ਹੈ, ਤੇ ਸਰਕਾਰ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ।
ਉੱਥੇ ਹੀ ਕਿਸਾਨਾਂ ਨੇ ਬਿਆਸ ਦਰਿਆਂ 'ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਵੇਖਦਿਆਂ ਪਿੰਡ ਮੁੰਡਾ ਤੋਂ ਪੁੱਲ ਬਨਵਾਉਣ ਦੀ ਮੰਗ ਕੀਤੀ, ਤਾਂ ਕਿ ਸੰਗਤਾਂ ਆਸਾਨੀ ਨਾਲ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਕਿਹਾ ਕਿ ਮੰਡ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇਗਾ।