ETV Bharat / state

ਤਰਨ ਤਾਰਨ: ਡੀਸੀ ਨੇ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ - ਤਰਨ ਤਾਰਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਤੇ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਕੋਰੋਨਾ ਵਾਰੀਅਰਜ਼ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ ਕੀਤਾ ਗਿਆ ਹੈ

Tarn Taran DC gives green signal to awareness van under Mission Fateh
ਤਰਨ ਤਾਰਨ ਡੀਸੀ ਨੇ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਵੈਨ ਨੂੰ ਦਖਾਈ ਹਰੀ ਝੰਡੀ
author img

By

Published : Jun 14, 2020, 9:27 PM IST

ਤਰਨ ਤਾਰਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਤੇ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਕੋਰੋਨਾ ਵਾਰੀਅਰਜ਼ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ ਕੀਤਾ ਗਿਆ ਹੈ।

ਤਰਨ ਤਾਰਨ ਡੀਸੀ ਨੇ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਵੈਨ ਨੂੰ ਦਖਾਈ ਹਰੀ ਝੰਡੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਕੋਰੋਨਾ ਨੂੰ ਰੋਕਣ ਅਤੇ ਇਸ ਦੀ ਮਹਾਂਮਾਰੀ ਤੋਂ ਪੰਜਾਬ ਨੂੰ ਬਚਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਤੌਰ 'ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ, ਖੁਦ ਸਾਵਧਾਨੀਆਂ ਵਰਤਣ ਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਨੂੰ ਅਮਲ ਵਿੱਚ ਲਿਆਉਣਾ ਹੈ। ਇਸ ਸਭ ਤੋ ਪ੍ਰੇਰਿਤ ਕਰਨ ਵਾਲੇ ਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ।

“ਮਿਸ਼ਨ ਫ਼ਤਿਹ” ਦੇ ਹਿੱਸੇ ਵੱਜੋਂ ਸੁਰੂ ਕੀਤੀ ਇਸ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ, ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤ ਟੀ-ਸ਼ਰਟਾਂ ਉਨਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨਿਅਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਲੜ੍ਹੀਵਾਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਤੌਰ `ਤੇ ਦਸਤਖਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ “ਮਿਸ਼ਨ ਫ਼ਤਿਹ ਵਾਰੀਅਰਜ਼” ਦੇ ਟਾਈਟਲ ਮੁਕਾਬਲੇ ਲਈ "ਕੋਵਾ ਐਪ" 'ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

ਇਸ ਐਪ 'ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ। ਉਨਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.